Site icon TheUnmute.com

Old Age Home: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਿਰਧ ਆਸ਼ਰਮ ਦਾ ਦੌਰਾ, ਬਜ਼ੁਰਗਾਂ ਦੇ ਹੱਕਾਂ ਸਬੰਧੀ ਦਿੱਤੀ ਜਾਣਕਾਰੀ

Old Age Home

ਸ੍ਰੀ ਮੁਕਤਸਰ ਸਾਹਿਬ, 11 ਜੂਨ 2024: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਕਾਰਗੁਜ਼ਾਰੀ ਹੇਠ ਅੱਜ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ.-ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ (Old Age Home) ਦਾ ਦੌਰਾ ਕੀਤਾ ਗਿਆ।

ਇਸ ਮੌਕੇ ਮਿਸ. ਰੀਤੂ ਗਰਗ ਪਤਨੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ –ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਜਿਸ ਦੌਰਾਨ ਉੱਥੇ (Old Age Home) ਰਹਿ ਰਹੇ ਬਜ਼ੁਰਗਾਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ।

ਇਸ ਮੌਕੇ ਸਕੱਤਰ, ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋਂ ਬਜ਼ੁਰਗਾਂ ਦੇ ਹੱਕਾਂ ਸਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਬਜ਼ੁਰਗਾਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ’ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Exit mobile version