Dengue

ਰਾਸ਼ਟਰੀ ਡੇਂਗੂ ਦਿਹਾੜੇ ਦੇ ਸਬੰਧ ‘ਚ ਸੱਚਖੰਡ ਕਾਲਜ ਆਫ਼ ਨਰਸਿੰਗ ਅਬੋਹਰ ਵਿਖੇ ਕੀਤਾ ਜ਼ਿਲ੍ਹਾ ਪੱਧਰੀ ਸਮਾਗਮ

ਫਾਜ਼ਿਲਕਾ, 16 ਮਈ 2024: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੇ ਹੁਕਮਾਂ ਅਤੇ ਪ੍ਰਧਾਨਗੀ ਵਿੱਚ ਜ਼ਿਲ੍ਹਾ ਸਿਹਤ ਵਿਭਾਗ ਨੇ ਵਿਸ਼ਵ ਡੇਂਗੂ (National Dengue Day) ਦਿਹਾੜੇ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਦੌਰਾਨ ਡਾ. ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਨੀਰਜਾ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ, ਵਿਜੇ ਅਹੂਜਾ ਐਗਜੀਕਿਊਟਵ ਡਾਇਰੈਕਟਰ, ਡਾ. ਸੁਨੀਤਾ ਕੰਬੋਜ਼ ਜ਼ਿਲ੍ਹਾ ਐਪੀਡਮੈਲੋਜਿਸਟ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਬਲਜਿੰਦਰ ਕੌਰ ਪ੍ਰਿੰਸੀਪਲ, ਟਹਿਲ ਸਿੰਘ, ਭਾਰਤ ਸੇਠੀ, ਜਗਦੀਸ਼ ਕੁਮਾਰ, ਪਰਮਜੀਤ ਸਿੰਘ ਅਤੇ ਅਮਨਦੀਪ ਸਿੰਘ ਨੇ ਸਮੂਲੀਅਤ ਕੀਤੀ।

ਇਸ ਸਮੇਂ ਡਾ. ਚੰਦਰ ਸ਼ੇਖਰ ਕੱਕੜ ਨੇ ਜਾਣਕਾਰੀ ਦਿੰੰਦਿਆਂ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ। ਉਹਨਾਂ ਦੱਸਿਆ ਕਿ ਹਰੇਕ ਸਾਲ 16 ਮਈ ਨੂੰ ਰਾਸ਼ਟਰੀ ਡੇਂਗੂ ਦਿਵਸ (National Dengue Day) ਮਨਾਇਆ ਜਾਂਦਾ ਹੈ। ਇਹ ਦਿਨ ਮਨਾਉਣ ਦਾ ਮਕਸਦ ਡੇਂਗੂ ਤੋਂ ਬਚਣ ਲਈ ਆਮ ਲੋਕਾਂ ਵਿੱਚ ਜਾਗਰੂਕਤਾ ਕਰਨੀ ਹੈ। ਉਹਨਾਂ ਦੱਸਿਆ ਕਿ ਡੇਂਗੂ ਦੀ ਬਿਮਾਰੀ ਦੀ ਤੇ ਕੰਟਰੋਲ ਕਰਨ ਲਈ ਸਿਰਫ਼ ਜਾਗਰੂਕਤਾ ਦਾ ਹੋਣਾ ਬਹੁਤ ਜਰੂਰੀ ਹੈ। ਡੇਂਗੂ ਦੀ ਬੀਮਾਰੀ ਤੋਂ ਡਰਣ ਦੀ ਲੋੜ ਨਹੀਂ, ਬਲਕਿ ਇਸ ਤੋਂ ਬਚਣ ਲਈ ਕੁੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ।

ਡਾ ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਡੇਂਗੂ ਦੂਸ਼ਿਤ ਏਡੀਜ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਵੇਲੇ ਹੀ ਕੱਟਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ, ਗਮਲੇ ਜ਼ੋ ਪਾਣੀ ਖੜਣ ਵਾਲੇ ਹੋਰ ਸੋਮਿਆਂ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।

ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੱੁਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ, ਮਲੇਰੀਆ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ।ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ।

ਇਸ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿੱਚ ਚਾਰਟ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿੱਚ ਡੇਂਗੂ ਸਬੰਧੀ ਭਾਸ਼ਣ ਮੁਕਾਬਲੇ ਕਰਵਾਏ ਗਈ। ਪੋਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਵਿਨੋਦ ਖੁਰਾਣਾ ਅਤੇ ਟਹਿਲ ਸਿੰਘ ਨੇ ਬੱਚਿਆਂ ਨੂੰ ਜਾਣਕਾਰੀ ਸਾਂਝੀ ਕੀਤੀ ਅਤੇ ਇਸ ਸੰਦੇਸ਼ ਹੋਰ ਲੋਕਾਂ ਤੱਕ ਵੀ ਪਹੁੰਚਾਉਣ ਦੀ ਅਪੀਲ ਕੀਤੀ। ਇਸ ਸਮੇਂ ਅਧਿਆਪਿਕ, ਬੱਚੇ ਅਤੇ ਮੈਨੇਜ਼ਮੈਂਟ ਸਟਾਫ਼ ਵੀ ਹਾਜ਼ਰ ਸੀ।

Scroll to Top