July 7, 2024 8:17 am
Sri Muktsar Sahib

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗਿਣਤੀ ਕੇਂਦਰ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ

ਸ੍ਰੀ ਮੁਕਤਸਰ ਸਾਹਿਬ, 03 ਜੂਨ 2024: ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਸ. ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾ ਦੀ ਵਰਤੋਂ ਕਰਦੇ ਹੋਏ ਗਿਣਤੀ ਵਾਲੇ ਸਥਾਨ ਬਲੈਕ ਰੋਜ਼ ਕਲੱਬ (ਹਾਲ) ਸੀ.ਆਰ.ਸੀ. ਬਿਲਡਿੰਗ ਪੁੱਡਾ ਕਲੌਨੀ, ਮਲੋਟ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਹੈ ਅਤੇ ਇਸ ਗਿਣਤੀ ਵਾਲੇ ਸਥਾਨ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਪ੍ਰਕਾਰ ਦੇ ਪ੍ਰਾਈਵੇਟ ਵਹੀਕਲ ਦੇ ਆਉਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

04 ਜੂਨ ਨੂੰ ਲੋਕ ਸਭਾ ਹਲਕਾ ਫਿਰੋਜ਼ਪੁਰ ਵਿੱਚ ਪੈਂਦੇ ਵਿਧਾਨ ਸਭਾ ਹਲਕਾ-085 ਅਤੇ ਵਿਧਾਨ ਸਭਾ ਹਲਕਾ-086 ਲਈ ਵੋਟਾਂ ਦੀ ਗਿਣਤੀ ਦੇ ਮਹੱਤਵਪੂਰਨ ਕੰਮ ਨੂੰ ਨਿਰਵਿਘਨ ਅਤੇ ਸਾਂਤੀ ਪੂਰਵਕ ਢੰਗ ਨਾਲ ਨਿਪਟਾਉਣ ਲਈ ਗਿਣਤੀ ਵਾਲੇ ਸਥਾਨ ਬਲੈਕ ਰੋਜ਼ ਕਲੱਬ (ਹਾਲ) ਸੀ.ਆਰ.ਸੀ. ਬਿਲਡਿੰਗ ਪੁੱਡਾ ਕਲੌਨੀ, ਮਲੋਟ (Sri Muktsar Sahib) ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕਰਨਾ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ ਅਤੇ ਵੋਟਾਂ ਦੀ ਗਿਣਤੀ ਦਾ ਕੰਮ ਨਿਰਵਿਘਨ ਚੱਲ ਸਕੇ। ਹੁਕਮਾਂ ਅਨੁਸਾਰ ਸਰਕਾਰੀ ਵਹੀਕਲਾਂ ਅਤੇ ਚੋਣ ਮਕਸਦ ਲਈ ਪ੍ਰਸ਼ਾਸਨ ਵੱਲੋਂ ਹਾਇਰ ਕੀਤੇ ਪ੍ਰਾਈਵੇਟ ਵਹੀਕਲਾਂ ’ਤੇ ਇਹ ਮਨਾਹੀ ਦੇ ਹੁਕਮ ਲਾਗੂ ਨਹੀਂ ਹੋਣਗੇ।