Site icon TheUnmute.com

ਜ਼ਿਲ੍ਹਾ ਮੈਜਿਸਟਰੇਟ ਨੇ ਉੱਚੀ ਅਵਾਜ਼ ‘ਚ ਮਿਊਜ਼ਕ/ਲਾਊਡ ਸਪੀਕਰ/ਡੀਜੇ ਚਲਾਉਣ ‘ਤੇ ਲਗਾਈ ਪਾਬੰਦੀ

Sri Muktsar Sahib

ਸ੍ਰੀ ਮੁਕਤਸਰ ਸਾਹਿਬ 15 ਮਾਰਚ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਨੇ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਦੀ ਹਦੂਦ ਵਿਚ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ/ਥਾਵਾਂ, ਸਿਨੇਮਿਆਂ/ਮੈਰਿਜ਼ ਪੈਲਸਾਂ ਅਤੇ ਧਾਰਮਿਕ ਸੰਸਥਾਵਾਂ ਵਿੱਚ ਆਮ ਤੌਰ ਤੇ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ/ਲਾਊਡ ਸਪੀਕਰ/ਡੀ ਜੇ ਚਲਾਏ ਜਾਣ ਅਤੇ ਗੱਡੀਆਂ ਵਿਚ ਪ੍ਰੈਸ਼ਰ ਹਾਰਨ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ, ਜਿਸ ਨਾਲ ਸ਼ੋਰ ਪ੍ਰਦੂਸ਼ਨ ਪੈਦਾ ਹੁੰਦਾ ਹੈੈ।

ਇਸ ਨਾਲ ਆਮ ਜਨਤਾ ਤੋਂ ਇਲਾਵਾ ਪੜ੍ਹਨ ਵਾਲੇ ਬੱਚਿਆਂ ‘ਤੇ ਮਾੜਾ ਪ੍ਰਭਾਵ ਪੈਂਦਾ ਹੈ, ਇਸ ਨਾਲ ਅਮਨ ਅਤੇ ਸ਼ਾਂਤੀ ਵਿੱਚ ਵਿਘਨ ਪੈਦਾ ਹੋਣ ਤੇ ਮਾਨਵ ਜੀਵਨ ਹੋਂਦ ਨੂੰ ਖਤਰਾ ਹੋ ਸਕਦਾ ਹੈ ਇਸ ਲਈ ਤੁਰੰਤ ਕਾਰਵਾਈ ਕੀਤੀ ਜਾਣੀ ਜਰੂਰੀ ਹੈ।ਇਹ ਹੁਕਮ 30 ਅਪ੍ਰੈਲ 2024 ਤੱਕ ਲਾਗੂ ਰਹਿਣਗੇ। ਉਪਰੋਕਤ ਹੁਕਮ ਨਾ ਮੰਨਣ ਵਾਲਿਆਂ ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Exit mobile version