wheat

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਫਾਜ਼ਿਲਕਾ, 9 ਮਈ 2024: ਜ਼ਿਲਾ ਮੈਜਿਸਟ੍ਰੇਟ ਡਾ. ਸੇਨੂੰ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜ਼ਿਲਾ ਫਾਜਿਲਕਾ ਅੰਦਰ ਕਣਕ (wheat) ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਮਈ 2024 ਤੱਕ ਲਾਗੂ ਰਹਿਣਗੇ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਣਕ (wheat) ਦੀ ਕਟਾਈ ਉਪਰੰਤ ਰਹਿੰਦ-ਖੂੰਹਦ/ਨਾੜ ਨੂੰ ਖੇਤਾਂ ਵਿੱਚ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ, ਜੀਵ ਜੰਤੂਆਂ, ਕੋਲ ਖੜ੍ਹੀ ਫਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰਖ਼ਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ।

Scroll to Top