July 7, 2024 3:40 pm
ਐੱਸ.ਏ.ਐੱਸ. ਨਗਰ

ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੀਆਂ ਮੰਡੀਆਂ ‘ਚ ਹੁਣ ਤੱਕ 1,25,397 ਮੀਟ੍ਰਿਕ ਟਨ ਕਣਕ ਦੀ ਖਰੀਦ

ਐੱਸ.ਏ.ਐੱਸ. ਨਗਰ, 2 ਮਈ 2023(ਸਤੀਸ਼ ਕੁਮਾਰ ਪੱਪੀ):  ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,25,397 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1,25,397 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ ਕਰੀਬ 233 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪਨਗਰੇਨ ਵਲੋਂ 30,551 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 27,327 ਮੀਟ੍ਰਿਕ ਟਨ, ਪਨਸਪ ਵਲੋਂ 23,264 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 18,133 ਮੀਟ੍ਰਿਕ ਟਨ , ਐਫ.ਸੀ.ਆਈ ਵਲੋਂ 13,903 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 12,219 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਫ਼ਸਲ ਦੀ ਖਰੀਦ ਦੇ ਨਾਲੋ-ਨਾਲ ਲਿਫਟਿੰਗ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਤੇ ਹੁਣ ਤੱਕ 82,241 ਮੀਟ੍ਰਿਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਮੰਡੀਆਂ ਵਿੱਚ ਲਿਆਂਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾ ਰਿਹਾ ਹੈ ਅਤੇ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲੈ ਕੇ ਆਉਣ ਅਤੇ ਕੋਵਿਡ-19 ਸਬੰਧੀ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।