July 5, 2024 1:03 am
Sewa kendra

ਆਰਥਿਕ ਤੰਗੀ ਤੋਂ ਪਰੇਸ਼ਾਨ ਕਿਸਾਨ ਨੇ ਖ਼ੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼

ਚੰਡੀਗੜ੍ਹ, 29 ਦਸੰਬਰ 2023: ਬੀਤੀ ਰਾਤ ਪੰਜਾਬ ਦੇ ਅਬੋਹਰ ਦੇ ਪਿੰਡ ਸੈਦਾਂਵਾਲੀ ਦੇ ਰਹਿਣ ਵਾਲੇ ਇੱਕ ਗਰੀਬ ਕਿਸਾਨ ਨੇ ਆਰਥਿਕ ਤੰਗੀ ਤੋਂ ਪਰੇਸ਼ਾਨ ਹੋ ਕੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ (suicide) ਕਰਨ ਦੀ ਕੋਸ਼ਿਸ਼ ਕੀਤੀ। ਪਰ ਪਰਿਵਾਰਕ ਮੈਂਬਰਾਂ ਨੇ ਸਮੇਂ ਸਿਰ ਅੱਗ ਬੁਝਾਈ ਅਤੇ ਕਮੇਟੀ ਮੈਂਬਰਾਂ ਦੀ ਮੱਦਦ ਨਾਲ ਉਸ ਨੂੰ ਹਸਪਤਾਲ ਦਾਖਲ ਕਰਵਾਇਆ। ਪੀੜਤ ਕਿਸਾਨ ਲੰਮੇ ਸਮੇਂ ਤੋਂ ਫ਼ਸਲ ਨਾ ਹੋਣ ਕਾਰਨ ਪ੍ਰੇਸ਼ਾਨ ਸੀ।

ਹਸਪਤਾਲ ਵਿੱਚ ਜ਼ੇਰੇ ਇਲਾਜ 65 ਸਾਲਾ ਧਰਮਪਾਲ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਇੱਕ ਹਿੱਸੇ ਦੀ ਜ਼ਮੀਨ ’ਤੇ ਖੇਤੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ । ਪਰ ਪਿਛਲੇ ਦੋ ਸਾਲਾਂ ਤੋਂ ਫ਼ਸਲ ਨਾ ਹੋਣ ਕਾਰਨ ਉਸ ‘ਤੇ ਕਰਜ਼ਾ ਵੱਧ ਗਿਆ ਅਤੇ ਉਹ ਪ੍ਰੇਸ਼ਾਨ ਰਹਿਣ ਲੱਗਾ। ਜਿਸ ਕਾਰਨ ਬੀਤੀ ਰਾਤ ਉਸ ਨੇ ਘਰੋਂ ਬਾਹਰ ਆ ਕੇ ਖੁਦ (suicide) ‘ਤੇ ਤੇਲ ਛਿੜਕ ਕੇ ਅੱਗ ਲਗਾ ਲਈ।

ਜਦੋਂ ਪੀੜਤ ਕਿਸਾਨ ਦਾ ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਅਤੇ ਪਰਿਵਾਰਕ ਮੈਂਬਰ ਇਕੱਠੇ ਹੋ ਗਏ। ਬੜੀ ਮਿਹਨਤ ਨਾਲ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਇਸ ਦੀ ਸੂਚਨਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੂੰ ਦਿੱਤੀ ਗਈ | ਜਿਸ ਨੇ ਉੱਥੇ ਪਹੁੰਚ ਕੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ। ਇੱਥੇ ਡਾਕਟਰਾਂ ਮੁਤਾਬਕ ਧਰਮਪਾਲ ਦੇ ਸਰੀਰ ਦਾ ਉਪਰਲਾ ਹਿੱਸਾ 30 ਫੀਸਦੀ ਤੱਕ ਸੜ ਗਿਆ ਹੈ। ਪਰ, ਉਸਦੀ ਹਾਲਤ ਅਜੇ ਠੀਕ ਹੈ।