ਦੀਵਾਲੀ

ਸਕਾਲਰ ਫੀਲਡਜ਼ ਪਬਲਿਕ ਸਕੂਲ ਦੇ ਵਿਹੜੇ ‘ਚ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਪਟਿਆਲਾ 13 ਨਵੰਬਰ 2023: ਵਿਦਿਆਰਥੀਆਂ ਨੂੰ ਦੀਵਾਲੀ ਦੇ ਮੌਕੇ ‘ਤੇ ਆਪਣੇ ਸੱਭਿਆਚਾਰ ਨਾਲ ਜੋੜੇ ਰੱਖਣ ਲਈ ਅਤੇ ਤਿਉਹਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸਕਾਲਰ ਫੀਲਡਜ਼ ਪਬਲਿਕ ਸਕੂਲ ਦੇ ਵਿਹੜੇ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ |

ਸਕੂਲ ਵਿੱਚ ਦਿਨ ਦੀ ਸ਼ੁਰੂਆਤ ਇੱਕ ਵਿਸ਼ੇਸ਼ ਸਵੇਰ ਦੀ ਸਭਾ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੇ ਤਿਉਹਾਰ ਦੀ ਮਹੱਤਤਾ ਅਤੇ ਸਾਰਥਕਤਾ ਬਾਰੇ ਭਾਸ਼ਣ ਦਿੱਤੇ। ਸਕੂਲ ਦੀਆਂ ਸਾਰੀਆਂ ਕਲਾਸਾਂ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਵੇਂ ਕਿ ‘ਅੰਤਰ-ਹਾਊਸ ਰੰਗੋਲੀ-ਮੇਕਿੰਗ, ਮੋਮਬੱਤੀ ਅਤੇ ‘ਦੀਆ’ ਸਜਾਵਟ, ਕਾਗਜ਼ ਦੀ ਸਜਾਵਟ, ਕਾਗਜ਼ ਦੀ ਲਾਲਟੈਣ, ਬੇਹਤਰੀਨ ਰਚਨਾਵਾਂ, ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ।

ਇਹਨਾਂ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ।ਬੱਚਿਆਂ ਨੇ ਇਹਨਾਂ ਮੁਕਾਬਲਿਆਂ ਦਾ ਬੜਾ ਹੀ ਆਨੰਦ ਮਾਣਿਆ ਅਤੇ ਵਿਦਿਆਰਥੀਆਂ ਦੇ ਇਹਨਾਂ ਸੁੰਦਰ ਪਲਾਂ ਨੂੰ ਅਧਿਆਪਕਾਂ ਨੇ ਤਸਵੀਰਾਂ ਵਿੱਚ ਕੈਦ ਕੀਤਾ । ਇਸ ਤੋਂ ਇਲਾਵਾ ਵਿਦਿਆਰਥੀਆਂ ਦੁਆਰਾ ਇੱਕ ਰੈਲੀ ਕੱਢੀ ਗਈ | ਜਿਸ ਵਿੱਚ ਵਿਦਿਆਰਥੀਆਂ ਨੂੰ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ।

ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਚੰਦਨਦੀਪ ਕੌਰ ਨੇ ਇਸ ਤਿਉਹਾਰ ਨਾਲ ਵਿਦਿਆਰਥੀਆਂ ਨੂੰ ਰੂ- ਬ -ਰੂ ਕਰਵਾਉਂਦੇ ਹੋਏ ਕਿਹਾ ਕਿ ਇਹ ਤਿਉਹਾਰ ਅਧਿਆਤਮਿਕ ਤੌਰ ‘ਤੇ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ, ਅਗਿਆਨਤਾ ਉੱਤੇ ਗਿਆਨ, ਬੁਰਾਈ ਉੱਤੇ ਚੰਗਿਆਈ ਅਤੇ ਆਸ ਉੱਤੇ ਜਿੱਤ ਦਾ ਪ੍ਰਤੀਕ ਹੈ ਪ੍ਰੋਗਰਾਮ ਦੀ ਸਮਾਪਤੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਨਾਲ ਕੀਤੀ ਗਈ ।

Scroll to Top