ਭੀਖ ਮੰਗਣ

ਪੰਜਾਬ ‘ਚ ਭੀਖ ਮੰਗਣ ਵਾਲਿਆਂ ਦ ਹੋਵੇਗਾ DNA ਟੈਸਟ, ਬੱਚਿਆਂ ਦੀ ਤਸਕਰੀ ਦਾ ਖਦਸ਼ਾ

ਪੰਜਾਬ, 17 ਜੁਲਾਈ 2025: ਪੰਜਾਬ ਸਰਕਾਰ ਨੇ ਸੂਬੇ ਭਰ ‘ਚ ਭੀਖ ਮੰਗਣ ਵਾਲੇ ਬੱਚਿਆਂ ਦੀ ਸੁਰੱਖਿਆ ਅਤੇ ਪਛਾਣ ਲਈ ਇੱਕ ਵੱਡਾ ਕਦਮ ਚੁੱਕਦੇ ਹੋਏ ਉਨ੍ਹਾਂ ਦਾ ਡੀਐਨਏ ਟੈਸਟ ਕਰਵਾਉਣ ਦਾ ਫੈਸਲਾ ਕੀਤਾ ਹੈ | ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ‘ਆਪ੍ਰੇਸ਼ਨ ਜੀਵਨ ਜੋਤ’ ਸ਼ੁਰੂ ਕੀਤਾ ਹੈ, ਜਿਸ ਤਹਿਤ ਸ਼ੱਕੀ ਹਾਲਾਤਾਂ ‘ਚ ਭੀਖ ਮੰਗਣ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਡੀਐਨਏ ਟੈਸਟ ਕੀਤੇ ਜਾਣਗੇ।

ਇਹ ਫੈਸਲਾ ਉਨ੍ਹਾਂ ਚਿੰਤਾਜਨਕ ਘਟਨਾਵਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਜੋ ਸਾਹਮਣੇ ਆ ਰਹੀਆਂ ਹਨ, ਜਿਸ ‘ਚ ਇਹ ਸ਼ੱਕ ਕੀਤਾ ਗਿਆ ਹੈ ਕਿ ਭੀਖ ਮੰਗਣ ਵਾਲੇ ਬਹੁਤ ਸਾਰੇ ਬੱਚਿਆਂ ਦਾ ਉਨ੍ਹਾਂ ਦੇ ਨਾਲ ਆਉਣ ਵਾਲੇ ਮਰਦ ਜਾਂ ਔਰਤ ਨਾਲ ਕੋਈ ਜੈਵਿਕ ਸਬੰਧ ਨਹੀਂ ਹਨ। ਇਹ ਖਦਸ਼ਾ ਹੈ ਕਿ ਇਨ੍ਹਾਂ ਬੱਚਿਆਂ ਨੂੰ ਮਨੁੱਖੀ ਤਸਕਰੀ ਰਾਹੀਂ ਸ਼ਹਿਰਾਂ ‘ਚ ਲਿਆਂਦਾ ਜਾ ਰਿਹਾ ਹੈ ਅਤੇ ਭੀਖ ਮੰਗਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਇਸ ਯੋਜਨਾ ਦੀ ਰੂਪ-ਰੇਖਾ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਇੱਕ ਉੱਚ ਪੱਧਰੀ ਬੈਠਕ ਦੌਰਾਨ ਤਿਆਰ ਕੀਤੀ। ਬੈਠਕ ‘ਚ ਵਧੀਕ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਕਈ ਮੌਕਿਆਂ ‘ਤੇ ਔਰਤਾਂ ਨੂੰ ਉਨ੍ਹਾਂ ਦੀ ਗੋਦੀ ‘ਚ ਬੈਠੇ ਬੱਚਿਆਂ ਨੂੰ ਦੇਖ ਕੇ ਮਾਵਾਂ ਮੰਨਿਆ ਜਾਂਦਾ ਹੈ, ਜਦੋਂ ਕਿ ਅਸਲੀਅਤ ਕੁਝ ਹੋਰ ਹੋ ਸਕਦੀ ਹੈ।

ਬੱਚਿਆਂ ਦੀ ਤਸਕਰੀ ਅਤੇ ਸ਼ੋਸ਼ਣ ਦਾ ਖਦਸ਼ਾ

ਵੱਡੇ ਸ਼ਹਿਰਾਂ ‘ਚ ਔਰਤਾਂ ਅਕਸਰ ਲਾਲ ਬੱਤੀਆਂ ਜਾਂ ਬਾਹਰ ਧਾਰਮਿਕ ਸਥਾਨਾਂ ‘ਤੇ ਮਾਸੂਮ ਬੱਚਿਆਂ ਨੂੰ ਆਪਣੀਆਂ ਬਾਹਾਂ ‘ਚ ਲੈ ਕੇ ਭੀਖ ਮੰਗਦੀਆਂ ਵੇਖੀਆਂ ਜਾਂਦੀਆਂ ਹਨ। ਸਮਾਜ ‘ਚ ਹਮਦਰਦੀ ਦੀ ਭਾਵਨਾ ਦੇ ਕਾਰਨ, ਲੋਕ ਅਕਸਰ ਅਜਿਹੇ ਬੱਚਿਆਂ ਨੂੰ ਕੁਝ ਪੈਸੇ ਦਿੰਦੇ ਹਨ। ਪਰ ਕਿਤੇ ਨਾ ਕਿਤੇ ਇਹ ਵਿਵਹਾਰ ਅਣਜਾਣੇ ‘ਚ ਬੱਚਿਆਂ ਦੀ ਤਸਕਰੀ ਅਤੇ ਸ਼ੋਸ਼ਣ ਨੂੰ ਉਤਸ਼ਾਹਿਤ ਕਰ ਸਕਦਾ ਹੈ। ਸਰਕਾਰ ਦਾ ਮੰਨਣਾ ਹੈ ਕਿ ਇਹ ਮੁੱਦਾ ਸਿਰਫ਼ ਗਰੀਬੀ ਦਾ ਨਹੀਂ ਹੈ, ਸਗੋਂ ਸੰਗਠਿਤ ਅਪਰਾਧ ਦਾ ਹਿੱਸਾ ਬਣ ਗਿਆ ਹੈ।

Read More: Child Begging: ਪੰਜਾਬ ‘ਚ 261 ਭੀਖ ਮੰਗਣ ਵਾਲੇ ਬੱਚਿਆਂ ਦਾ ਰੈਸਕਿਊ, ਭੀਖ ਮੰਗਵਾਉਣ ਵਾਲੇ ਨੂੰ ਮਿਲੇਗੀ ਸਖ਼ਤ ਸ਼ਜਾ

Scroll to Top