Site icon TheUnmute.com

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲੱਗੀ ਡਾਲਰਾਂ ਦੀ ਫੀਸ ਹਟਾ ਦੇਣੀ ਚਾਹੀਦੀ: SGPC

ਅੰਮ੍ਰਿਤਸਰ, 23 ਅਕਤੂਬਰ 2024: ਭਾਰਤ ਅਤੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਲਾਂਘੇ ਨੂੰ ਲੈ ਕੇ ਅਗਲੇ ਪੰਜ ਸਾਲਾਂ ਲਈ ਸਮਝੌਤੇ ਦਾ ਨਵੀਨੀਕਰਨ ਕਰ ਦਿੱਤਾ ਹੈ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਿਆਨ ਸਾਹਮਣੇ ਆਇਆ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਸਿੱਖ ਸੰਗਤਾਂ ਲਈ ਇੱਕ ਚੰਗੀ ਖ਼ਬਰ ਹੈ।

ਉਹਨਾਂ ਕਿਹਾ ਕਿ ਪੰਜ ਸਾਲਾਂ ਬਾਅਦ ਦੋਵੇਂ ਹੀ ਦੇਸ਼ਾਂ ਭਾਰਤ ਤੇ ਪਾਕਿਸਤਾਨ ਦੀ ਸਰਕਾਰਾਂ ਨੇ ਲਾਂਘੇ ਨੂੰ ਪੰਜ ਸਾਲ ਹੋਰ ਅੱਗੇ ਵਧਾ ਦਿੱਤਾ ਹੈ, ਜੋ ਕਿ ਸ਼ਲਾਘਾਯੋਗ ਕਦਮ ਹੈ | ਉਹਨਾਂ ਨੇ ਕਿਹਾ ਕਿ ਵੱਡੀ ਗਿਣਤੀ ‘ਚ ਸਿੱਖ ਸੰਗਤ ਕਰਤਾਰਪੁਰ ਸਾਹਿਬ ਪਹਿਲੀ ਪਾਤਸ਼ਾਹੀ ਜੀ ਦੇ ਅਸਥਾਨ (Sri Kartarpur Sahib) ‘ਤੇ ਜਾ ਕੇ ਨਤਮਸਤਕ ਹੁੰਦੀਆਂ ਹਨ | ਉਹਨਾਂ ਕਿਹਾ ਕਿ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਜੋ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 20 ਡਾਲਰ ਦੀ ਅਤੇ ਪਾਸਪੋਰਟ ਦੀ ਸ਼ਰਤ ਰੱਖੀ ਗਈ ਹੈ ਉਸ ਨੂੰ ਵੀ ਹਟਾਇਆ ਜਾਵੇ ਤਾਂ ਜੋ ਕਿ ਵੱਡੀ ਗਿਣਤੀ ‘ਚ ਸੰਗਤਾਂ ਵੱਧ ਚੜ ਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰ ਸਕਣ |

 

Exit mobile version