ਐਸ.ਏ.ਐਸ.ਨਗਰ, 19 ਅਗਸਤ, 2023: ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ, ਐਸ.ਏ.ਐਸ.ਨਗਰ ਡਾ. ਨਵਰੀਤ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਮੂਹ ਘਰੇਲੂ ਗੈਸ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਘਰਾਂ ਵਿੱਚ ਵਰਤੇ ਜਾਣ ਵਾਲੇ ਗੈਸ ਸਲੰਡਰ ਦੀ ਡਲੀਵਰੀ ਲੈਣ ਸਮੇਂ ਸਿਲੰਡਰ ਦਾ ਸਹੀ ਤੋਲ (14.2 ਕਿਲੋ) ਜ਼ਰੂਰ ਚੈਕ ਕਰ ਲਿਆ ਜਾਵੇ ਅਤੇ ਉਸ ਨੂੰ ਸਹੀ ਮੁੱਲ ਤੇ ਲਿਆ ਜਾਵੇ।
ਉਨ੍ਹਾਂ ਕਿਹਾ ਕਿ ਗੈਸ ਸਲੰਡਰ ਦੀ ਸਪਲਾਈ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਆਉਣ ਤੇ ਦਫ਼ਤਰ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ, ਮੋਹਾਲੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਰਸੋਈ ਗੈਸ ਖਪਤਕਾਰਾਂ ਦੇ ਸੁਝਾਅ ਅਤੇ ਸ਼ਿਕਾਇਤਾਂ, ਗੈਸ ਸਪਲਾਈ ਢਾਂਚੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮਹੱਤਵਪੂਰਨ ਸਾਬਿਤ ਹੋਣਗੇ।