ਵਿਦੇਸ਼, 05 ਸਤੰਬਰ 2025: ਅਮਰੀਕਾ ਵੱਲੋਂ ਭਾਰਤ ‘ਤੇ ਲਗਾਏ ਟੈਰਿਫ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਦੇਖਿਆ ਜਾ ਰਿਹਾ ਹੈ। ਇਸ ਸਮੇਂ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਲਗਾਤਾਰ ਭਾਰਤ ਨੂੰ ਨਿਸ਼ਾਨਾ ਬਣਾ ਰਹੇ ਸਨ। ਪਰ ਹਾਲ ਹੀ ‘ਚ ਚੀਨ ‘ਚ ਸਮਾਪਤ ਹੋਈ SCO ਕਾਨਫਰੰਸ ਤੋਂ ਬਾਅਦ, ਟਰੰਪ ਦਾ ਰਵੱਈਆ ਨਰਮ ਹੁੰਦਾ ਜਾਪ ਰਿਹਾ ਹੈ। ਟਰੰਪ ਨੇ ਸੋਸ਼ਲ ਮੀਡੀਆ ਟਰੂਥ ਸੋਸ਼ਲ ‘ਤੇ ਲਿਖਿਆ ਕਿ, ਅਜਿਹਾ ਲੱਗਦਾ ਹੈ ਕਿ ਅਸੀਂ ਭਾਰਤ ਅਤੇ ਰੂਸ ਨੂੰ ਚੀਨ ਤੋਂ ਗੁਆ ਦਿੱਤਾ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਟਰੂਥ ‘ਤੇ ਇੱਕ ਪੋਸਟ ‘ਚ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦਿਖਾਈ ਦੇ ਰਹੇ ਹਨ। ਇਸ ਪੋਸਟ ‘ਚ ਡੋਨਾਲਡ ਟਰੰਪ ਨੇ ਲਿਖਿਆ ਕਿ, ਅਜਿਹਾ ਲੱਗਦਾ ਹੈ ਕਿ ਅਸੀਂ ਭਾਰਤ ਅਤੇ ਰੂਸ ਨੂੰ ਡੂੰਘੇ, ਹਨੇਰੇ ਚੀਨ ਤੋਂ ਗੁਆ ਦਿੱਤਾ ਹੈ। ਪਰਮਾਤਮਾ ਉਨ੍ਹਾਂ ਨੂੰ ਇੱਕ ਲੰਮਾ ਅਤੇ ਖੁਸ਼ਹਾਲ ਭਵਿੱਖ ਦੇਵੇ।’
ਟਰੰਪ ਦੀ ਇਹ ਟਿੱਪਣੀ ਅਜਿਹੇ ਸਮੇਂ ਆਈ ਹੈ ਜਦੋਂ ਹਾਲ ਹੀ ‘ਚ ਚੀਨ ਦੇ ਤਿਆਨਜਿਨ ‘ਚ ਹੋਏ ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਨੇੜਤਾ ਨੇ ਦੁਨੀਆ ਦਾ ਧਿਆਨ ਆਪਣੇ ਵੱਲ ਖਿੱਚਿਆ ਸੀ।
ਭਾਰਤ-ਅਮਰੀਕਾ ਸਬੰਧਾਂ ‘ਚ ਖਟਾਸ ਹੋਰ ਵੀ ਡੂੰਘੀ ਹੋ ਗਈ ਜਦੋਂ ਟਰੰਪ ਪ੍ਰਸ਼ਾਸਨ ਨੇ ਭਾਰਤੀ ਸਾਮਾਨਾਂ ‘ਤੇ ਟੈਰਿਫ ਦੁੱਗਣਾ ਕਰਕੇ 50 ਫੀਸਦੀ ਕਰ ਦਿੱਤਾ ਅਤੇ ਰੂਸ ਤੋਂ ਕੱਚਾ ਤੇਲ ਖਰੀਦਣ ‘ਤੇ 25 ਫੀਸਦੀ ਵਾਧੂ ਡਿਊਟੀ ਵੀ ਲਗਾ ਦਿੱਤੀ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਫਤਾਵਾਰੀ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੇ ਇਸ ਪੋਸਟ ਬਾਰੇ ਪੁੱਛੇ ਜਾਣ ‘ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਮੇਰੀ ਇਸ ਪੋਸਟ ‘ਤੇ ਇਸ ਸਮੇਂ ਕੋਈ ਟਿੱਪਣੀ ਨਹੀਂ ਹੈ।’
Read More: SCO Summit: ਸਿਖਰ ਸੰਮੇਲਨ ਸ਼ੁਰੂ, ਪੁਤਿਨ-ਜਿਨਪਿੰਗ ਅਤੇ PM ਮੋਦੀ ਇਕੱਠੇ