Site icon TheUnmute.com

ਔਖੇ ਵੇਲੇ ਪਾਰਟੀ ਛੱਡਣ ਵਾਲਿਆਂ ਲਈ ਦਰਵਾਜ਼ੇ ਹਮੇਸ਼ਾ ਲਈ ਕੀਤੇ ਬੰਦ: ਰਾਜਾ ਵੜਿੰਗ

ਰਾਜਾ ਵੜਿੰਗ

ਚੰਡੀਗੜ੍ 13 ਅਗਸਤ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਰਾਸ਼ਟਰੀ ਤਿਰੰਗਾ ਅਤੇ ਆਜ਼ਾਦੀ ਦਿਵਸ ਵਰਗੇ ਕੌਮੀ ਤਿਉਹਾਰ ਮਨਾਉਣ ਦਾ ਅਧਿਕਾਰ ਕਿਸੇ ਵਿਸ਼ੇਸ਼ ਨੂੰ ਵੀ ਨਹੀਂ ਹੈ, ਜੋ ਕਿ ਹਰੇਕ ਭਾਰਤ ਵਾਸੀ ਦੇ ਹਨ। ਰਾਜਾ ਵੜਿੰਗ ਨੇ ਮੋਹਾਲੀ ਵਿੱਚ ਤਿਰੰਗਾ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਤਿਰੰਗਾ ਹਰ ਭਾਰਤ ਵਾਸੀ ਦਾ ਹੈ ਅਤੇ ਅਸੀਂ ਤਿਰੰਗੇ ਨੂੰ ਹਰ ਦਿਲ ਵਿੱਚ ਮੰਨਦੇ ਹਾਂ। ਉਨ੍ਹਾਂ ਕਿਹਾ ਕਿ ਭਾਜਪਾ ਇਸ ‘ਤੇ ਰਾਜਨੀਤੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਵੇਂ ਕਿ ਉਸਦਾ ਰਾਸ਼ਟਰਵਾਦ ‘ਤੇ ਵਿਸ਼ੇਸ਼ ਅਧਿਕਾਰ ਹੈ।

ਮੋਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਅਜ ਵੜਿੰਗ ਯਾਤਰਾ ਲਈ ਰਵਾਨਾ ਹੋਏ ਅਤੇ ਹਜ਼ਾਰਾਂ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਯਾਤਰਾ ਨੇ ਲਗਭਗ 12 ਕਿਲੋਮੀਟਰ ਦੀ ਦੂਰੀ ਤੈਅ ਕੀਤੀ। ਵੜਿੰਗ ਨੇ ਕਿਹਾ ਕਿ ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਨੂੰ ਮਨਾਉਣ ਲਈ ਸੂਬੇ ਭਰ ਵਿੱਚ 75 ਕਿਲੋਮੀਟਰ ਲੰਬੀ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਫਾਸਲਾ ਹਰੇਕ ਜ਼ਿਲ੍ਹੇ ਵਿੱਚ ਵੱਖ-ਵੱਖ ਪਾਰਟੀ ਆਗੂ ਤੈਅ ਕਰਨਗੇ।

ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਆਜ਼ਾਦੀ ਕਿਵੇਂ ਪ੍ਰਾਪਤ ਹੋਈ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕ ਕਰਨਾ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਭਰਾ, ਜੋ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ, ਦੀ ਕਾਂਗਰਸ ਵਿੱਚ ਵਾਪਸੀ ਦੀ ਸੰਭਾਵਨਾ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਪਹਿਲਾਂ ਹੀ ਉਨ੍ਹਾਂ ਸਾਰਿਆਂ ਲਈ ਆਪਣੇ ਦਰਵਾਜ਼ੇ ਬੰਦ ਕਰ ਦਿੱਤੇ ਹਨ, ਜਿਨ੍ਹਾਂ ਨੇ ਔਖੇ ਸਮੇਂ ਵਿੱਚ ਇਸ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਅਤੇ ਅਹੁਦੇਦਾਰ ਕਾਂਗਰਸ ਦੇ ਨਾਲ ਹੈ ਅਤੇ ਸਿੱਧੂ ਪਰਿਵਾਰ ਭਾਜਪਾ ਵਿਚ ਇਕੱਲਾ ਤੇ ਨਿਰਾਸ਼ ਮਹਿਸੂਸ ਕਰ ਰਿਹਾ ਹੈ।

ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਡਾ: ਰਾਜ ਬਹਾਦਰ ਦਾ ਅਸਤੀਫ਼ਾ ਪ੍ਰਵਾਨ ਕਰਨ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਪ ਕੁਲਪਤੀ ਤੋਂ ਮੁਆਫੀ ਮੰਗਣ ਦੀ ਬਜਾਏ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਕਾਰਵਾਈ ਦਾ ਸਮਰਥਨ ਕੀਤਾ ਹੈ। ਇਸ ਨਾਲ ਪੰਜਾਬ ਵਿੱਚ ਡਾਕਟਰੀ ਭਾਈਚਾਰੇ ਦਾ ਮਨੋਬਲ ਡਿੱਗੇਗਾ। ਮੁਹੱਲਾ ਕਲੀਨਿਕ ਖੋਲ੍ਹਣ ਦਾ ਦਾਅਵਾ ਤਾਂ ਕਰ ਸਕਦੇ ਹੋ, ਪਰ ਡਾਕਟਰ ਕਿੱਥੋਂ ਲਿਆਉਣਗੇ? ਨੇ ਦੱਸਿਆ ਕਿ ਕਿਸ ਤਰ੍ਹਾਂ ‘ਆਪ’ ਦੇ ਸ਼ਾਸਨ ‘ਚ ਡਾਕਟਰ ਆਪਣੀਆਂ ਨੌਕਰੀਆਂ ਛੱਡ ਰਹੇ ਹਨ।

ਇਸ ਦੌਰਾਨ ਵੜਿੰਗ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਜਨਰਲ ਸਕੱਤਰ ਸੂਬਾ ਕਾਂਗਰਸ ਇੰਚਾਰਜ ਕੈਪਟਨ ਸੰਦੀਪ ਸੰਧੂ ਵੀ ਮੌਜੂਦ ਸਨ। ਯਾਤਰਾ ਦੇ ਰੂਟ ਦੌਰਾਨ ਹਜ਼ਾਰਾਂ ਪਾਰਟੀ ਵਰਕਰ ਹੱਥਾਂ ਵਿੱਚ ਤਿਰੰਗਾ ਫੜ ਕੇ ਯਾਤਰਾ ਵਿੱਚ ਸ਼ਾਮਲ ਹੋਏ। ਤਿਰੰਗਾ ਯਾਤਰਾ 14 ਅਗਸਤ ਨੂੰ ਸੰਪੂਰਨ ਹੋਵੇਗੀ।

Exit mobile version