July 4, 2024 11:37 pm
parkash-singh-badal

ਦੋਹਰਾ ਸੰਵਿਧਾਨ ਮਾਮਲਾ : ਪ੍ਰਕਾਸ਼ ਬਾਦਲ ਕੋਰਟ ‘ਚ ਨਹੀਂ ਹੋਏ ਪੇਸ਼, ਹੁਣ 21 ਦਸੰਬਰ ਨੂੰ ਹੋਵੇਗੀ ਸੁਣਵਾਈ

ਚੰਡੀਗੜ੍ਹ 23 ਨਵੰਬਰ 2021 : ਸੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਰਾਸ਼ਟਰੀ ਸੀਨੀਅਰ ਪ੍ਰਧਾਨ ਬਲਵੰਤ ਸਿੰਘ ਖੇੜਾ ਅਤੇ ਓਮ ਸਿੰਘ ਸਤਿਆਣਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਖਿਲਾਫ 2 ਸੰਵਿਧਾਨ ਰੱਖਣ ਦੇ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼ ਨਹੀਂ ਹੋਏ। ਪਾਰਟੀ ਦੇ ਮਹਾ ਸਕੱਤਰ ਡਾ. ਦਲਜੀਤ ਸਿੰਘ ਚਿਮਾ ਅਦਾਲਤ ‘ਚ ਪੇਸ਼ ਹੋਣ ਲਈ ਆਏ। ਇਸ ਮਾਮਲੇ ਵਿੱਚ ਪ੍ਰਕਾਸ਼ ਸਿੰਘ ਬਾਦਲ ਦੇ ਵਕੀਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਐਡਵੋਕੇਟ ਹਰਜੋਤ ਸਿੰਘ ਨੇ ਕੇਸ ਦੀ ਪੈਰਵਾਈ ਕੀਤੀ। ਏ.ਸੀ.ਜੀ. ਐੱਮ. ਰੂਪਿੰਦਰ ਸਿੰਘ ਦੀ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 21 ਦਸੰਬਰ ਨੂੰ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਨਿਰਦੇਸ਼ ਜਾਰੀ ਕੀਤੇ ਹਨ।