Double Murder Case: ਕੰਮ ਤੋਂ ਘਰ ਆ ਰਹੇ ਦੋ ਵਿਅਕਤੀਆਂ ‘ਤੇ ਲੁਟੇਰਿਆਂ ਕੀਤਾ ਹ.ਮ.ਲਾ

16 ਦਸੰਬਰ 2204: ਤਰਨਤਾਰਨ ਦੇ ਪਿੰਡ (Asal village of Tarn Taran) ਆਸਲ ‘ਚ ਦੋਹਰੇ ਕਤਲ (double murder) ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕੰਮ ਤੋਂ ਘਰ ਆ ਰਹੇ ਦੋ ਵਿਅਕਤੀਆਂ ‘ਤੇ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ (sharp weapons) ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ।

ਪਰਿਵਾਰਕ ਮੈਂਬਰਾਂ (family members,) ਅਨੁਸਾਰ ਦੋਵੇਂ ਵਿਅਕਤੀ ਰਾਤ ਨੂੰ ਕੰਮ ਕਰਕੇ ਘਰ ਆ ਰਹੇ ਸਨ ਕਿ ਕੁਝ ਲੁਟੇਰਿਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ। ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਦੋਵਾਂ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ। ਇਸ ਬਾਰੇ ਜਦੋਂ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਤਾਂ ਉਹ ਮੌਕੇ ‘ਤੇ ਪੁੱਜੇ।

ਦੱਸ ਦੇਈਏ ਕਿ ਜਦੋ ਤੱਕ ਪਰਿਵਾਰ ਵਾਲੇ ਪਹੁੰਚੇ ਤਾਂ ਉਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਸੀ ਜਦੋਂਕਿ ਦੂਜੇ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਉਸ ਦੀ ਵੀ ਰਸਤੇ ਵਿੱਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਲਜ਼ਾਰ ਸਿੰਘ ਅਤੇ ਗੁਰਦਿਆਲ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਐੱਸ.ਪੀ.ਡੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਅਜੇ ਤੱਕ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਮਾਮਲਾ ਲੁੱਟ ਦਾ ਹੈ ਜਾਂ ਪੁਰਾਣੀ ਰੰਜਿਸ਼ ਦਾ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਪੈਨਲ ਬਣਾ ਕੇ ਪੋਸਟਮਾਰਟਮ ਕਰਵਾਉਣ ਲਈ ਕਿਹਾ ਹੈ, ਜਿਸ ਵਿੱਚ ਸਭ ਕੁਝ ਸਾਹਮਣੇ ਆ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

read more: ਮੁੰਡੇ ਨੂੰ ਪਿਆਰ ਕਰਨਾ ਪਿਆ ਮਹਿੰਗਾ, ਵਿਆਹ ਵਾਲੇ ਦਿਨ ਕੁੜੀ ਨੇ ਕਰਤਾ ਇਨਕਾਰ

Scroll to Top