ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ

ਵਿਦਿਆਰਥੀਆਂ ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮੁੜ ਖੋਲ੍ਹਿਆ ਜਾਵੇਗਾ: ਡਾ. ਬਲਜੀਤ ਕੌਰ

ਚੰਡੀਗੜ੍ਹ, 22 ਜੁਲਾਈ 2025: ਪੰਜਾਬ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਦੱਸਿਆ ਕਿ ਪੰਜਾਬ ‘ਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਡਾ. ਅੰਬੇਡਕਰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਅਕਾਦਮਿਕ ਸਾਲ 2025-26 ਲਈ ਛੇਤੀ ਹੀ ਮੁੜ ਖੋਲ੍ਹਿਆ ਜਾਵੇਗਾ। ਇਸਤੋਂ ਬਾਅਦ ਵਿਦਿਆਰਥੀ ਪੋਰਟਲ ‘ਤੇ ਅਰਜ਼ੀਆਂ ਔਨਲਾਈਨ ਜਮ੍ਹਾਂ ਕਰਵਾ ਸਕਦੇ ਹਨ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 2025-26 ‘ਚ ਇਸ ਸਕੀਮ ਤਹਿਤ 2 ਲੱਖ 70 ਹਜ਼ਾਰ ਵਿਦਿਆਰਥੀਆਂ ਨੂੰ ਲਾਭ ਪ੍ਰਦਾਨ ਕਰਨ ਦਾ ਟੀਚਾ ਮਿੱਥਿਆ ਹੈ। ਇਸ ਯੋਜਨਾ ਤਹਿਤ, ਨਵੇਂ ਵਿਦਿਆਰਥੀਆਂ ਨੂੰ ਫ੍ਰੀਸ਼ਿਪ ਕਾਰਡ ਜਾਰੀ ਕੀਤੇ ਜਾਂਦੇ ਹਨ, ਜੋ ਉਨ੍ਹਾਂ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਟਿਊਸ਼ਨ ਫੀਸਾਂ ‘ਚ ਛੋਟ ਵਾਲੇ ਅਦਾਰਿਆਂ ‘ਚ ਦਾਖਲਾ ਲੈਣ ਦੇ ਯੋਗ ਬਣਾਉਂਦੇ ਹਨ।

ਉਨ੍ਹਾਂ ਨੇ ਦੱਸਿਆ ਕਿ 2024-25 ਦੌਰਾਨ 2.60 ਲੱਖ ਵਿਦਿਆਰਥੀਆਂ ਦਾ ਟੀਚਾ ਰੱਖਿਆ ਸੀ ਅਤੇ ਪੋਰਟਲ ਰਾਹੀਂ ਕੁੱਲ 2,60,015 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ‘ਚੋਂ 2,37,456 ਕੇਸ ਯੋਗ ਪਾਏ ਸਨ | ਪੰਜਾਬ ਸਰਕਾਰ ਨੇ ਸਕਾਲਰਸ਼ਿਪ ਵੰਡ ਲਈ 267.54 ਕਰੋੜ ਰੁਪਏ ਜਾਰੀ ਕੀਤੇ ਹਨ।

Read More: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 245 ਕਰੋੜ ਰੁਪਏ ਦਾ ਬਜ਼ਟ ਉਪਬੰਧ

Scroll to Top