Site icon TheUnmute.com

ਡਾ: ਬਲਬੀਰ ਸਿੰਘ ਵੱਲੋਂ ਕੋਲਕਾਤਾ ਦੀ ਪੀੜਤ ਬੀਬੀ ਡਾਕਟਰ ਲਈ ਇਨਸਾਫ਼ ਤੇ 10 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਦੀ ਮੰਗ

Dr. Balbir Singh

ਚੰਡੀਗੜ੍ਹ, 20 ਅਗਸਤ 2024: ਕੋਲਕਾਤਾ ‘ਚ ਬੀਬੀ ਡਾਕਟਰ (Dr. Balbir Singh) ਨਾਲ ਬ.ਲਾ.ਤ.ਕਾਰ ਅਤੇ ਕ.ਤ.ਲ ਦੇ ਮਾਮਲੇ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਡਾਕਟਰ ਭਾਈਚਾਰੇ ਦੇ ਸਮਰਥਨ ‘ਚ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਕਸ-ਗ੍ਰੇਸ਼ੀਆ ਤੋਂ ਇਲਾਵਾ ਮਾਪਿਆਂ ਲਈ 10 ਕਰੋੜ ਰੁਪਏ ਅਤੇ ਪੀੜਤ ਨੂੰ ਛੇਤੀ ਇਨਸਾਫ਼ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਉਨ੍ਹਾਂ ਨੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਭਰੋਸਾ ਦਿੱਤਾ ਕਿ ਉਹ ਮੈਡੀਕਲ ਪੇਸ਼ੇਵਰਾਂ ਖ਼ਿਲਾਫ਼ ਹਮਲੇ ਰੋਕਣ ਲਈ ਕੇਂਦਰੀ ਕਾਨੂੰਨ ਲਿਆਉਣ ਲਈ ਕੇਂਦਰੀ ਸਿਹਤ ਮੰਤਰੀ ਨੂੰ ਪੱਤਰ ਲਿਖਣਗੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਪੇਸ਼ੇਵਰਾਂ ਖਾਸ ਕਰਕੇ ਬੀਬੀ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ‘ਚ ਸੁਰੱਖਿਆ ਆਡਿਟ ਕਰਨ ਲਈ ਜ਼ਿਲ੍ਹਾ ਸਿਹਤ ਬੋਰਡਾਂ ਦਾ ਗਠਨ ਕੀਤਾ ਜਾਵੇ।

ਉਨ੍ਹਾਂ (Dr. Balbir Singh) ਨੇ ਸਰਕਾਰੀ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਆਪਣੇ ਅਦਾਰਿਆਂ ਵਿੱਚ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐਸਓਪੀਜ਼) ਨੂੰ ਲਾਗੂ ਕਰਨ ਲਈ ਕਿਹਾ। ਉਨ੍ਹਾਂ ਸਪੱਸ਼ਟ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਕਿਤੇ ਵੀ ਡਾਰਕ ਸਪਾਟ ਕਾਰਨਰ ਨਹੀਂ ਹੋਣਾ ਚਾਹੀਦਾ ਅਤੇ ਜਦੋਂ ਵੀ ਕਿਸੇ ਬੀਬੀ ਮੈਡੀਕਲ ਪ੍ਰੋਫੈਸ਼ਨਲ ਨੂੰ ਰਾਤ ਦੀਆਂ ਸ਼ਿਫਟਾਂ ਦੌਰਾਨ ਦੂਰ-ਦੁਰਾਡੇ ਦੇ ਵਾਰਡਾਂ ‘ਚ ਮਰੀਜ਼ਾਂ ਨੂੰ ਮਿਲਣ ਜਾਣਾ ਹੋਵੇ ਤਾਂ ਉਸ ਦੇ ਨਾਲ ਦੋ ਪੁਰਸ਼ ਸਟਾਫ਼ ਮੈਂਬਰ ਜ਼ਰੂਰ ਹੋਣ।

ਡਾਕਟਰ ਭਾਈਚਾਰੇ ਨੂੰ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਡਾ: ਬਲਬੀਰ ਸਿੰਘ ਨੇ ਸਾਰੇ ਡਾਕਟਰਾਂ ਨੂੰ ਆਪਣੀ ਹੜਤਾਲ ਖਤਮ ਕਰਕੇ ਡਿਊਟੀ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ | ਇਸ ਦੌਰਾਨ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ, ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਰਾਜੀਵ ਸੂਦ, ਸਕੱਤਰ (ਸਿਹਤ) ਕੁਮਾਰ ਰਾਹੁਲ, ਐਮ.ਡੀ. (ਪੀ.ਐਸ.ਐਚ.ਸੀ ) ਵਰਿੰਦਰ ਕੁਮਾਰ ਸ਼ਰਮਾ, ਆਈਜੀਪੀ (ਹੈੱਡਕੁਆਰਟਰ) ਡਾ. ਸੁਖਚੈਨ ਸਿੰਘ ਗਿੱਲ ਮੌਜੂਦ ਸਨ |

Exit mobile version