ਜਲੰਧਰ, 10 ਸਤੰਬਰ 2025: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh)ਨੇ ਮੰਗਲਵਾਰ ਨੂੰ ਸਿਹਤ ਵਿਭਾਗ ਅਤੇ ਨਗਰ ਨਿਗਮ ਜਲੰਧਰ ਨੂੰ ਹਾਲ ਹੀ ‘ਚ ਆਏ ਹੜ੍ਹਾਂ ਅਤੇ ਲਗਾਤਾਰ ਮੀਂਹ ਦੇ ਮੱਦੇਨਜ਼ਰ ਪਾਣੀ ਅਤੇ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਇੱਕ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।
ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਬਿਮਾਰੀਆਂ, ਖਾਸ ਕਰਕੇ ਦਸਤ ਦੇ ਸੰਭਾਵੀ ਫੈਲਾਅ ਲਈ ਤਿਆਰ ਰਹਿਣਾ ਸਮੇਂ ਦੀ ਲੋੜ ਹੈ। ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ‘ਚ ਪਾਣੀ ਦੀ ਜਾਂਚ ਅਤੇ ਕਲੋਰੀਨੇਸ਼ਨ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਡਾ. ਰਮਨ ਗੁਪਤਾ, ਸੀਨੀਅਰ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ, ਦਿਨੇਸ਼ ਢੱਲ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ 60,000 ਕਰੋੜ ਰੁਪਏ ਦੇ ਬਕਾਏ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ, ਇਹ ਕਹਿੰਦੇ ਹੋਏ ਕਿ ਇਹ ਫੰਡ ਹੜ੍ਹਾਂ ਨਾਲ ਨੁਕਸਾਨੇ ਬੁਨਿਆਦੀ ਢਾਂਚੇ ਦੀ ਮੁਰੰਮਤ ਲਈ ਬਹੁਤ ਜ਼ਰੂਰੀ ਹਨ।
Read More: PM ਮੋਦੀ ਨੇ ਫਿਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ: ਪਰਗਟ ਸਿੰਘ