ਚੰਡੀਗੜ੍ਹ, 7 ਮਾਰਚ 2024: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਬੀਬੀ ਦਿਹਾੜੇ (International Women’s Day) ‘ਤੇ ਸੂਬੇ ਦੀਆਂ ਬੀਬੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਬੀਬੀਆਂ ਵਲੋਂ ਸਮਾਜ ਦੀ ਤਰੱਕੀ ਵਿੱਚ ਪਾਏ ਯੋਗਦਾਨ, ਬਰਾਬਰਤਾ ਦੇ ਸਿਧਾਂਤ ਅਤੇ ਬੀਬੀਆਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ 8 ਮਾਰਚ ਨੂੰ ਅੰਤਰਰਾਸ਼ਟਰੀ ਬੀਬੀ ਦਿਹਾੜੇ (International Women’s Day) ਮਨਾਇਆ ਜਾਂਦਾ ਹੈ ।
ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਾਰਿਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੀਬੀਆਂ ਦੇ ਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੀਬੀਆਂ ਨੂੰ ਸਮਾਜ ਵਿੱਚ ਬਰਾਬਰਤਾ ਦੇਣ ਲਈ ਜੈਂਡਰ ਬਜਟ ਲਾਗੂ ਕੀਤਾ ਗਿਆ ਹੈ।