Ayushman cards

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਬੈਕਲਾਗ ਦੀਆਂ ਅਸਾਮੀਆਂ ਭਰਨ ਦੇ ਹੁਕਮ

ਚੰਡੀਗੜ੍ਹ, 5 ਸਤੰਬਰ 2024: ਪੰਜਾਬ ਕੈਬਿਨਟ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕਰਦਿਆਂ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਬੈਕਲਾਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ‘ਤੇ ਭਰਨ ਲਈ ਕਿਹਾ ਹੈ | ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ‘ਚ ਆਇਆ ਹੈ ਕਿ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਸਾਮੀਆਂ ਖਾਲੀਆਂ ਹਨ।

ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਇਸ ਸੰਬੰਧੀ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤਾ ਹੈ | ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਨੂੰ ਇਸ ਨਿਰਦੇਸ਼ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਸ਼ੀਏ ‘ਤੇ ਪਏ ਭਾਈਚਾਰਿਆਂ ਅਤੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਵੱਧ ਹੈ |

Scroll to Top