Site icon TheUnmute.com

Disability Certificates: ਡਾ. ਬਲਜੀਤ ਕੌਰ ਵੱਲੋਂ ਦਿਵਿਆਂਗ ਸਰਟੀਫਿਕੇਟਾਂ ਦਾ ਸਮੇਂ ਸਿਰ ਨਵੀਨੀਕਰਨ ਯਕੀਨੀ ਬਣਾਉਣ ਦੇ ਹੁਕਮ

Disability Certificates

ਚੰਡੀਗੜ੍ਹ, 27 ਜੂਨ 2024: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਰ.ਪੀ.ਡਬਲਿਊ.ਡੀ ਐਕਟ 2016 ਦੀ ਧਾਰਾ-51 ਮੁਤਾਬਕ ਪੰਜਾਬ ਸਰਕਾਰ ਨੇ ਨਿਰਧਾਰਤ ਅਥਾਰਟੀ ਨੂੰ ਦਿਵਿਆਂਗਜਨਾਂ (Disability Certificates) ਦੀ ਭਲਾਈ ਲਈ ਬਣੇ ਅਦਾਰਿਆਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ |

ਇਹਨਾਂ ਸਰਟੀਫਿਕੇਟਾਂ ਲਈ ਅਰਜ਼ੀ ਦੇਣਾ, ਸਰਟੀਫਿਕੇਟ ਜਾਰੀ ਕਰਨ, ਅਸਵੀਕਾਰ ਅਤੇ ਰੱਦ ਦੀ ਪ੍ਰਕਿਰਿਆ ਦੇ ਨਾਲ ਨਾਲ ਫੰਡ ਜਾਰੀ ਕਰਨ ਸਬੰਧੀ ਐਕਟ ਦੀ ਧਾਰਾ 51-55 ‘ਚ ਵਿਆਪਕ ਰੂਪ ‘ਚ ਦਰਸਾਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਰਾਈਟਸ ਆਫ਼ ਪਰਸਨਜ਼ ਵਿਦ ਡਿਸੇਬਿਲਿਟੀਜ਼ ਰੂਲਜ਼, 2019 ਦੇ ਨਿਯਮ 10 ਮੁਤਾਬਕ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੇ ਨਵੀਨੀਕਰਨ ਲਈ ਅਰਜ਼ੀਆਂ ਇਹਨਾਂ ਸਰਟੀਫਿਕੇਟਾਂ ਦੀ ਮਿਆਦ ਖਤਮ ਹੋਣ ਤੋਂ 60 ਦਿਨ ਪਹਿਲਾਂ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਇਸਦੇ ਨਾਲ ਹੀ ਡਾ. ਬਲਜੀਤ ਕੌਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਕਿ ਰਜਿਸਟਰਡ ਅਦਾਰਿਆਂ ਦਾ ਸਮੇਂ ਸਿਰ ਨਵੀਨੀਕਰਨ ਕੀਤਾ ਜਾ ਸਕੇ।

Exit mobile version