ਚੰਡੀਗੜ੍ਹ, 29 ਜੁਲਾਈ 2024: ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਨਾਲ ਜਿੱਥੇ ਆਮ ਲੋਕਾਂ ਦਾ ਜੀਵਨ ਸੁਖਾਲਾ ਹੋਇਆ ਹੈ |
ਡਾ: ਬਲਜੀਤ ਕੌਰ ਨੇ ਅੱਜ ਇੱਥੇ 15ਵੇਂ ਸੀ.ਐਸ.ਸੀ. ਦਿਹਾੜੇ ‘ਚ ਹਿੱਸਾ ਲੈਂਦਿਆਂ ਕਿਹਾ ਕਿ ਕਾਮਨ ਸਰਵਿਸ ਸੈਂਟਰਾਂ ਰਾਹੀਂ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸੈਕਟਰਾਂ ਨੂੰ ਡਿਜੀਟਲ ਸਮਾਵੇਸ਼, ਸਰਕਾਰੀ ਸੇਵਾਵਾਂ ਤੱਕ ਪਹੁੰਚ, ਵਿੱਤੀ ਸਹਾਇਤਾ, ਈ-ਗਵਰਨੈਂਸ, ਉੱਦਮੀ ਵਿਕਾਸ, ਹੁਨਰ ਵਿਕਾਸ, ਸਿਹਤ ਸੰਭਾਲ ਸੇਵਾਵਾਂ, ਸਿੱਖਿਆ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਇਆ ਜਾ ਰਿਹਾ ਹੈ।
ਡਾ: ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਡਿਜੀਟਲ ਗੈਪ ਨੂੰ ਪੂਰਾ ਕਰਨ ਅਤੇ ਸਮੇਂ ਸਿਰ ਵਿਕਾਸ ਨੂੰ ਉਤਸ਼ਾਹਿਤ ਕਰਨ ‘ਚ ਸਾਂਝੇ ਸੇਵਾ ਕੇਂਦਰਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਕਾਮਨ ਸਰਵਿਸ ਸੈਂਟਰ ਯੂ.ਆਈ.ਡੀ.ਏ.ਆਈ., ਆਧਾਰ ਸੇਵਾਵਾਂ, ਪੈਨਸ਼ਨ, ਵਿੱਤੀ ਸੇਵਾਵਾਂ (ਬੈਂਕਿੰਗ, ਲੋਨ, ਡਿਜੀ-ਪੇ ਅਤੇ ਬੀਮਾ), ਯਾਤਰਾ ਸੇਵਾਵਾਂ (ਰੇਲ, ਬੱਸ, ਫਲਾਈਟ ਅਤੇ ਏਅਰ ਬੁਕਿੰਗ), ਫਾਰੇਕਸ ਅਤੇ ਡੀ.ਟੀ.ਐਚ., (ਆਯੁਸ਼ਮਾਨ ਭਾਰਤ, ਈ-ਸ਼੍ਰਮ, ਪ੍ਰਧਾਨ ਮੰਤਰੀ ਵਿਸ਼ਵਕਰਮਾ, ਪ੍ਰਧਾਨ ਮੰਤਰੀ ਮਾਨ ਧਨ ਯੋਜਨਾ), ਉਪਯੋਗਤਾ ਬਿੱਲ ਭੁਗਤਾਨ (ਬਿਜਲੀ, ਡਿਸ਼, ਮੋਬਾਈਲ ਰੀਚਾਰਜ), ਟੈਲੀ-ਲੀਗਲ ਸੇਵਾਵਾਂ, ਸਿੱਖਿਆ ਸੇਵਾਵਾਂ (ਬੱਚਿਆਂ ਦੇ ਸਕੂਲ, UDAN, CSC ਹੁਨਰ, ਇਮਤਿਹਾਨ, ਓਲੰਪੀਆਡ, ਸਿਹਤ ਸੰਭਾਲ ਸੇਵਾਵਾਂ, ਖੇਤੀਬਾੜੀ-ਪ੍ਰਧਾਨ ਮੰਤਰੀ ਕਿਸਾਨ, ਈ-ਸਾਈਨ ਰੱਖਿਆ ਪੈਨਸ਼ਨਾਂ ਅਤੇ ਹੋਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ |