ਚੰਡੀਗੜ੍ਹ, 10 ਅਗਸਤ 2024: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਅੱਜ ਕੇਂਦਰੀ ਮੰਤਰੀ ਅੰਨਪੂਰਨਾ ਦੇਵੀ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕੀਤੀ | ਇਸ ਦੌਰਾਨ ਡਾ. ਬਲਜੀਤ ਕੌਰ ਨੇ ਸੂਬੇ ਦੀਆਂ ਬੀਬੀਆਂ ਅਤੇ ਬੱਚਿਆਂ ਦੀ ਭਲਾਈ ਸੰਬੰਧੀ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਲਈ ਬਾਲ ਵਿਕਾਸ ਮੰਤਰਾਲੇ ਕੋਲੋਂ ਵਿੱਤੀ ਸਹਾਇਤਾ ਤੇ ਸੰਚਾਲਨ ਸੰਬੰਧੀ ਸਹਾਇਤਾ ‘ਚ ਵੱਡਾ ਕਰਨ’ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਇਸ ‘ਤੇ ਤੁਰੰਤ ਧਿਆਨ ਦੀ ਲੋੜ ਹੈ |
ਇਸਦੇ ਨਾਲ ਹੀ ਡਾ. ਬਲਜੀਤ ਕੌਰ (Dr. Baljit Kaur) ਨੇ ਜ਼ਰੂਰੀ ਪੌਸ਼ਟਿਕ ਤੱਤਾਂ ਅਤੇ ਉੱਚ-ਕੈਲੋਰੀ ਵਾਲੀਆਂ ਖੁਰਾਕੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਨੂੰ ਪੂਰਾ ਕਰਨ ਲਈ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ (SNP) ਤਹਿਤ ਮੌਜੂਦਾ ਲਾਗਤ ਮਾਪਦੰਡਾਂ ਦੀ ਘਾਟ ‘ਤੇ ਜ਼ੋਰ ਦਿੱਤਾ। ਉਨ੍ਹਾਂ ਕੇਂਦਰੀ ਮੰਤਰੀ ਨੂੰ ਇਨ੍ਹਾਂ ਨਿਯਮਾਂ ਵਿੱਚ ਸੋਧ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪੌਸ਼ਟਿਕ ਜ਼ਰੂਰਤਾਂ ਨੂੰ ਸਹੀ ਢੰਗ ਨਾਲ ਪੂਰਾ ਕੀਤਾ ਜਾ ਸਕੇ।
ਡਾ: ਬਲਜੀਤ ਕੌਰ ਨੇ ਪ੍ਰੀ-ਪ੍ਰਾਇਮਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਹੋਰ ਨਿਰੰਤਰਤਾ ਲਿਆਉਣ ਲਈ ਵਰਕਰਾਂ ਅਤੇ ਅਧਿਆਪਕਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਨੂੰ ਦਰਸਾਉਣ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ਾਂ ਦੀ ਮੰਗ ਕੀਤੀ। ਉਨ੍ਹਾਂ ਨੇ ਫੰਡ ਜਾਰੀ ਕਰਨ ‘ਚ ਹੋ ਰਹੀ ਦੇਰੀ ‘ਤੇ ਚਿੰਤਾ ਪ੍ਰਗਟਾਈ ਹੈ | ਜਿਸ ਕਾਰਨ ਮੋਹਾਲੀ ‘ਚ ਵਾਤਸਲਿਆ ਸਦਨ ਅਤੇ ਕੰਮਕਾਜੀ ਬੀਬੀਆਂ ਲਈ ਹੋਸਟਲ ਦੀ ਉਸਾਰੀ ਸਮੇਤ ਮਹੱਤਵਪੂਰਨ ਪ੍ਰਾਜੈਕਟਾਂ ਦੇ ਮੁਕੰਮਲ ਹੋਣ ‘ਚ ਰੁਕਾਵਟ ਪੈਦਾ ਹੋ ਰਹੀ ਹੈ।