Site icon TheUnmute.com

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੇ ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸ਼ਜਾ: ਹਰਪਾਲ ਸਿੰਘ ਚੀਮਾ

Harpal Singh Cheema

ਚੰਡੀਗੜ੍ਹ, 27 ਜਨਵਰੀ 2025: ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ (Dr. Bhim Rao Ambedkar) ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਘਟਨਾ ਦੇ ਵਿਚ ਪਾਏ ਗਏ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ‘ਚ ਲਿਆ ਕੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਆਪਣੇ ਇਸ ਘਟੀਆ ਕਾਰੇ ਲਈ ਸਖ਼ਤ ਤੋਂ ਸਖ਼ਤ ਸਜਾ ਮਿਲੇ।

ਇਸਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਇਸ ਅਪਰਾਧ ਪਿੱਛੇ ਅਸਲ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਬਾਰੀਕੀ ਨਾਲ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਘਟਨਾ ‘ਚ ਸ਼ਾਮਲ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੰਜਾਬ ਸਰਕਾਰ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗੀ। ਵਿੱਤ ਮੰਤਰੀ ਦਾ ਕਹਿਣਾ ਹੈ ਕਿ ਸਾਰੇ ਸਾਜ਼ਿਸ਼ਕਰਤਾਵਾਂ ਨੂੰ ਨਿਆਂ ਦੇ ਘੇਰੇ ‘ਚ ਲਿਆਉਣ ਤੱਕ ਅਸੀਂ ਚੈਨ ਨਹੀਂ ਬੈਠਾਂਗੇ |

ਪੰਜਾਬ ਦੇ ਖਜਾਨਾ ਮੰਤਰੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਭਾਰਤੀ ਸੰਵਿਧਾਨ ‘ਚ ਦਰਜ ਕਦਰਾਂ-ਕੀਮਤਾਂ ਅਤੇ ਡਾ: ਅੰਬੇਡਕਰ (Dr. Bhim Rao Ambedkar) ਦੀ ਵਿਰਾਸਤ ਨੂੰ ਸੰਭਾਲਦੇ ਹੋਏ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ | ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਵਿਰਾਸਤ ਦਾ ਸਤਿਕਾਰ ਕਰਦੇ ਹੋਏ ਅਜਿਹੀਆਂ ਵੰਡੀਆਂ ਪਾਉਣ ਵਾਲੀਆਂ ਹਰਕਤਾਂ ਵਿਰੁੱਧ ਇੱਕਜੁੱਟ ਹੋ ਕੇ ਇੰਨ੍ਹਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਇਸ ਧਰਤੀ ‘ਤੇ ਨਫ਼ਰਤ ਦੇ ਬੀਜ ਨਹੀਂ ਉੱਘ ਸਕਦੇ।

Read More: Amritsar: Dr. B.R.ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ : ਮੁੱਖ ਮੰਤਰੀ

Exit mobile version