July 5, 2024 12:40 am
Dr. Dharamvir Gandhi

ਡਾ. ਧਰਮਵੀਰ ਗਾਂਧੀ ਨੇ ਗੁਜਰਾਤ ਚੋਣਾਂ ਨੂੰ ਲੈ ਕੇ ‘ਆਪ ਤੇ ਭਾਜਪਾ ਨੂੰ ਲਿਆ ਲੰਮੇ ਹੱਥੀਂ

ਪਟਿਆਲਾ 09 ਦਸੰਬਰ 2022: ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ (Dr. Dharamvir Gandhi) ਨੇ ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ | ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੀਆਂ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਜੋ ਪੰਜਾਬ ਦਾ ਪੈਸਾ ਖਰਚ ਕੀਤਾ ਹੈ, ਉਸਦਾ ਜਵਾਬ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਜਨਤਾ ਨੂੰ ਦੇਵੇ |

ਉਨ੍ਹਾਂ ਨੇ ਕਿਹਾ ਕਿ ਹਿਮਾਚਲ ਵਿਚ ਕਾਂਗਰਸ ਦੀ ਜਿੱਤ ਹੋਈ ਹੈ ਉਹ ਇੱਕ ਬਹੁਤ ਵੱਡੇ ਬਦਲਾਅ ਦੀ ਜਿੱਤ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਅਤੇ ਪ੍ਰਧਾਨ ਮੰਤਰੀ ਮੋਦੀ ਆਪਸ ਵਿੱਚ ਮਿਲ ਚੁੱਕੇ ਹਨ ਅਤੇ ਕੇਜਰੀਵਾਲ ਵੀ ਹੁਣ ਦੇਸ਼ ਦਾ ਛੋਟਾ ਮੋਦੀ ਬਣ ਚੁੱਕਾ ਹੈ ਅਤੇ ਇਹਨਾਂ ਨੇ ਦੇਸ਼ ਦੀ ਜਨਤਾ ਨੂੰ ਗੁੰਮਰਾਹ ਕੀਤਾ ਹੈ, ਜਿਸਦਾ ਜਵਾਬ ਜਨਤਾ ਨੇ ਇਹਨਾਂ ਚੋਣਾਂ ਵਿਚ ਨਰਿੰਦਰ ਮੋਦੀ ਅਤੇ ਅਰਵਿੰਦ ਕੇਜਰੀਵਾਲ ਨੂੰ ਦਿੱਤਾ | ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਨੇ ਜੋ ਅਹੁਦਾ ਦਿੱਤਾ ਕਿ ਉਹ ਬਹੁਤ ਛੋਟਾ ਹੈ ਅਤੇ ਉਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਪਾਸੇ ਬਿਠਾ ਦਿੱਤਾ ਗਿਆ ਹੈ |