Amritsar

ਅੰਮ੍ਰਿਤਸਰ ਭਗਤਾਂਵਾਲਾ ਦਾਣਾ ਮੰਡੀ ਵਿਖੇ ਡਾ.ਇੰਦਰਬੀਰ ਸਿੰਘ ਨਿੱਜਰ ਨੇ ਝੋਨੇ ਦੀ ਖਰੀਦ ਕਰਵਾਈ ਸ਼ੁਰੂ

ਅੰਮ੍ਰਿਤਸਰ 01 ਅਕਤੂਬਰ 2022: ਪੰਜਾਬ ਭਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਯਾਨੀ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸਦੇ ਚੱਲਦਿਆਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਕਿਹਾ ਕਿ ਅੰਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ |

ਅੰਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ ਵਿਖੇ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਉਣ ਪਹੁੰਚੇ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਝੋਨੇ ਦਾ ਭਾਅ ਪਿਛਲੀ ਵਾਰ ਨਾਲੋਂ 100 ਰੁਪਏ ਵੱਧ ਭਾਵ 2060 ਨਿਰਧਾਰਤ ਕੀਤਾ ਗਿਆ ਹੈ।

ਸ਼ੁੱਕਰਵਾਰ ਤੱਕ ਮੰਡੀ ਕਾਫੀ ਮਾਤਰਾ ਚ ਫ਼ਸਲ ਮੰਡੀ ਵਿੱਚ ਪਹੁੰਚ ਗਈ ਹੈ ਤੇ ਪੰਜਾਬ ਸਰਕਾਰ ਵੱਲੋਂ 17 ਫ਼ੀਸਦੀ ਨਮੀ ਨਿਰਧਾਰਤ ਕੀਤੀ ਗਈ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸੇ ਵੀ ਤਰੀਕੇ ਦੇ ਬਾਰਦਾਨੇ ਦੀ ਨਹੀਂ ਪਾਈ ਗਈ | ਜ਼ਿਕਰਯੋਗ ਹੈ ਕਿ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਬਾਰਦਾਨਾ ਕਮੀ ਦੀ ਅਸ਼ੰਕਾ ਜ਼ਾਹਰ ਕੀਤੀ ਹੈ ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸਾਨ ਆਗੂਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਇਸ ਵਾਰ ਪਰਾਲੀ ਨਾ ਸਾੜਨ ਤਾਂ ਜੋ ਕਿ ਵਾਤਾਵਰਣ ਦੂਸ਼ਿਤ ਨਾ ਹੋਵੇ |

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਟਵੀਟ ਕਰਕੇ ਦੱਸਿਆ ਸੀ ਕਿ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਜਾ ਰਹੇ ਹਾਂ। ਇਸ ਸਬੰਧੀ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਖਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ ਅਤੇ ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ।

Scroll to Top