Manmohan Singh News

Dr. Manmohan Singh: ਪੰਜ ਤੱਤਾਂ ‘ਚ ਵਿਲੀਨ ਹੋਏ ਡਾ. ਮਨਮੋਹਨ ਸਿੰਘ, ਨਿਗਮ ਬੋਧ ਘਾਟ ‘ਤੇ ਕੀਤਾ ਅੰਤਿਮ ਸਸਕਾਰ

ਚੰਡੀਗੜ੍ਹ, 28 ਦਸੰਬਰ 2024: Dr. Manmohan Singh Funeral: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਨਿਗਮ ਬੋਧ ਘਾਟ ‘ਤੇ ਅੰਤਿਮ ਸਸਕਾਰ ਕੀਤਾ ਗਿਆ | ਇਸ ਤੋਂ ਪਹਿਲਾਂ ਰਾਸ਼ਟਰਪਤੀ ਮੁਰਮੂ ਸਮੇਤ ਦੇਸ਼ ਦੇ ਸਾਰੇ ਆਗੂਆਂ ਨੇ ਸ਼ਰਧਾਂਜਲੀ ਭੇਂਟ ਕੀਤੀ ਹੈ ।

ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ ਆਦਿ ਨੇ ਨਿਗਮ ਬੋਧ ਘਾਟ ਵਿਖੇ ਡਾ. ਮਨਮੋਹਨ ਸਿੰਘ (Dr. Manmohan Singh)  ਨੂੰ ਅੰਤਿਮ ਸ਼ਰਧਾਂਜਲੀ ਭੇਂਟ ਕਰਨ ਪੁੱਜੇ।

ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੱਕ ਅਤੇ ਮਾਰੀਸ਼ਸ ਦੇ ਵਿਦੇਸ਼ ਮੰਤਰੀ ਮਨੀਸ਼ ਗੋਬਿਨ ਵੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਨਿਗਮ ਬੋਧ ਘਾਟ ਪੁੱਜੇ ਹਨ।

ਕਾਂਗਰਸ ਸੰਸਦੀ ਦਲ ਦੀ ਆਗੂ ਸੋਨੀਆ ਗਾਂਧੀ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਨਿਗਮ ਬੋਧ ਘਾਟ ‘ਤੇ ਮਨਮੋਹਨ ਸਿੰਘ ਨੂੰ ਆਖਰੀ ਵਾਰ ਸ਼ਰਧਾਂਜਲੀ ਭੇਂਟ ਕੀਤੀ।

ਭਾਜਪਾ ਦੇ ਬੁਲਾਰੇ ਸੁਧਾਂਸ਼ੂ ਤ੍ਰਿਵੇਦੀ ਨੇ ਡਾ. ਮਨਮੋਹਨ ਸਿੰਘ ਦੀ ਯਾਦਗਾਰ ਵਿਵਾਦ ‘ਤੇ ਕਿਹਾ ਕਿ ‘ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਅਤੇ ਐਨਡੀਏ ਸਰਕਾਰ ਮਰਹੂਮ ਡਾ. ਮਨਮੋਹਨ ਸਿੰਘ ਨੂੰ ਬਣਦਾ ਸਨਮਾਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਕੱਲ੍ਹ ਆਪਣੀ ਬੈਠਕ ‘ਚ ਫੈਸਲਾ ਕੀਤਾ ਕਿ ਡਾ. ਮਨਮੋਹਨ ਸਿੰਘ ਦੀ ਯਾਦ ‘ਚ ਇੱਕ ਯਾਦਗਾਰ ਅਤੇ ਸਮਾਧ (Dr. Manmohan Singh’s Memorial) ਬਣਾਈ ਜਾਵੇਗੀ ਅਤੇ ਇਸ ਬਾਰੇ ਕਾਂਗਰਸ ਪਾਰਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਯਾਦਗਾਰ ਬਣਾਉਣ ਦਾ ਫੈਸਲਾ ਕੀਤਾ ਹੈ ਅਤੇ ਜ਼ਮੀਨ ਪ੍ਰਾਪਤੀ, ਟਰੱਸਟ ਦੇ ਗਠਨ ਅਤੇ ਜ਼ਮੀਨ ਦੇ ਤਬਾਦਲੇ ਵਰਗੀਆਂ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਜੋ ਵੀ ਸਮਾਂ ਲੱਗੇਗਾ ਅਤੇ ਕੰਮ ਸਹੀ ਢੰਗ ਨਾਲ ਕੀਤਾ ਜਾਵੇਗਾ। ਇਸ ਕਾਰਜ ਨੂੰ ਛੇਤੀ ਹੀ ਨੇਪਰੇ ਚਾੜਿਆ ਜਾਵੇਗਾ |।

Read More: ਸਾਬਕਾ PM ਡਾ. ਮਨਮੋਹਨ ਸਿੰਘ ਦੀ ਯਾਦ ‘ਚ ਬਣੇਗੀ ਯਾਦਗਾਰ ਤੇ ਸਮਾਧ: ਸੁਧਾਂਸ਼ੂ ਤ੍ਰਿਵੇਦੀ

Scroll to Top