Harchand Singh Barsat

ਡਾ. ਮਨਮੋਹਨ ਸਿੰਘ ਦਾ ਦਿਹਾਂਤ ਸਿੱਖ ਕੌਮ ਤੇ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ: ਹਰਚੰਦ ਸਿੰਘ ਬਰਸਟ

ਪਟਿਆਲਾ, 28 ਦਸੰਬਰ 2024: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਨਿਗਮ ਬੋਧ ਘਾਟ ‘ਤੇ ਅੰਤਿਮ ਸਸਕਾਰ ਕੀਤਾ ਗਿਆ | ਇਸ ਤੋਂ ਪਹਿਲਾਂ ਰਾਸ਼ਟਰਪਤੀ ਮੁਰਮੂ ਸਮੇਤ ਦੇਸ਼ ਦੇ ਸਾਰੇ ਆਗੂਆਂ ਨੇ ਸ਼ਰਧਾਂਜਲੀ ਭੇਂਟ ਕੀਤੀ ਹੈ । ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ (Harchand Singh Barsat) ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣਾ ਸਿੱਖ ਕੌਮ ਅਤੇ ਭਾਰਤ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ | ਉਹ ਇੱਕ ਮਹਾਨ ਭਾਰਤੀ ਸਿਆਸਤਦਾਨ, ਮਹਾਨ ਅਰਥ ਸ਼ਾਸਤਰੀ, ਸਿੱਖਿਆ ਸ਼ਾਸਤਰੀ ਅਤੇ ਦੂਰਦਰਸ਼ੀ ਆਗੂ ਸਨ।

ਉਨ੍ਹਾਂ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਭਾਰਤ ਦੀ ਵਿਗੜ ਰਹੀ ਆਰਥਿਕ ਸਥਿਤੀ ਨੂੰ ਔਖੇ ਹਲਾਤਾਂ ‘ਚੋਂ ਕੱਢ ਕੇ ਮੁੜ ਲੀਹ ’ਤੇ ਲਿਆਂਦਾ ਹੈ। 1932 ‘ਚ ਪਾਕਿਸਤਾਨ ਦੇ ਪਿੰਡ ਗਾਹ ‘ਚ ਪੈਦਾ ਹੋਏ ਡਾ. ਮਨਮੋਹਨ ਸਿੰਘ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਫੈਸਰ, ਭਾਰਤੀ ਯੋਜਨਾ ਕਮਿਸ਼ਨ ਦੇ ਮੁਖੀ, ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ, ਭਾਰਤ ਦੇ ਵਿੱਤ ਮੰਤਰੀ ਅਤੇ 2004 ਤੋਂ 2014 ਤੱਕ ਲਗਾਤਾਰ 10 ਸਾਲ ਭਾਰਤ ਦੇ ਪ੍ਰਧਾਨ ਮੰਤਰੀ ਰਹੇ | ਮਨਮੋਹਨ ਸਿੰਘ ਦਾ ਪੰਜਾਬ ਨਾਲ ਡੂੰਘਾ ਸਬੰਧ ਸੀ ਅਤੇ ਉਹ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਵਿਕਾਸ ਦੀ ਗੱਲ ਕਰਦੇ ਸਨ।

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਪੰਜਾਬ ਨੂੰ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ISER), IIT ਰੋਪੜ, ਬਠਿੰਡਾ ਰਿਫਾਈਨਰੀ, ਨੈਨੋ ਟੈਕਨਾਲੋਜੀ, ISB ਮੋਹਾਲੀ ਸਮੇਤ ਕਈ ਵੱਡੇ ਪ੍ਰੋਜੈਕਟ ਦਿੱਤੇ ਸਨ, ਜਿਸ ਨਾਲ ਪੰਜਾਬ ਤਰੱਕੀ ਵੱਲ ਲੈ ਜਾਵੇਗਾ ਅਤੇ ਇਨ੍ਹਾਂ ਕਾਰਨ ਇੰਸਟੀਚਿਊਟ, ਪੰਜਾਬ ਦਾ ਨਾਮ ਪੂਰੀ ਦੁਨੀਆ ‘ਚ ਬੜੇ ਸਤਿਕਾਰ ਨਾਲ ਲਿਆ ਜਾਵੇਗਾ।  ਹਰਚੰਦ ਸਿੰਘ ਬਰਸਟ (Harchand Singh Barsat) ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।

Read More: ਡਾ. ਮਨਮੋਹਨ ਸਿੰਘ ਦਾ ਨਿਗਮ ਬੋਧ ਘਾਟ ‘ਤੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

Scroll to Top