July 7, 2024 5:24 pm
Heeraben Modi

ਡਾ. ਨਮਿਤਾ ਗੁਪਤਾ ਨੂੰ ਪੰਜਾਬ ਯੂਨੀਵਰਸਿਟੀ ਦਾ ਨਵਾਂ ਡਾਇਰੈਕਟਰ ਪਬਲਿਕ ਰਿਲੇਸ਼ਨਜ਼ ਕੀਤਾ ਨਿਯੁਕਤ

ਚੰਡੀਗੜ੍ਹ, 30 ਦਸੰਬਰ, 2022: ਡਾ. ਨਮਿਤਾ ਗੁਪਤਾ ਸਹਾਇਕ ਪ੍ਰੋਫੈਸਰ ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼ ਨੂੰ ਪੰਜਾਬ ਯੂਨੀਵਰਸਿਟੀ ਦਾ ਨਵਾਂ ਡਾਇਰੈਕਟਰ ਪਬਲਿਕ ਰਿਲੇਸ਼ਨਜ਼ ਕਮ ਐਡੀਟਰ ਪੀਯੂ ਨਿਊਜ਼ ਨਿਯੁਕਤ ਕੀਤਾ ਗਿਆ ਹੈ। ਐਮਏ ਅਤੇ ਐਮਫਿਲ ਵਿਚ ਗੋਲਡ ਮੈਡਲ ਜੇਤੂ ਡਾ. ਗੁਪਤਾ ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼ ਦੇ ਸੀਨੀਅਰ ਫੈਕਲਟੀ ਮੈਂਬਰ ਤੇ ਸਾਬਕਾ ਚੇਅਰਪਰਸਨ ਹਨ।

ਉਹਨਾਂ ਭਾਰਤ ਅਤੇ ਵਿਦੇਸ਼ਾਂ ਵਿਚ ਅਨੇਕਾਂ ਕੌਮੀ ਤੇ ਕੌਮਾਂਤਰੀ ਕਾਨਫਰੰਸਾਂ ਵਿਚ ਸ਼ਮੂਲੀਅਤ ਕੀਤੀ ਹੈ ਤੇ ਚਾਰ ਪੁਸਤਕਾਂ ਲਿਖੀਆਂ/ਸੰਪਾਦਤ ਕੀਤੀਆਂ ਹਨ। ਉਹਨਾਂ ਦੀਆਂ ਲਿਖਤੀ ਵੱਖ-ਵੱਖ ਕੌਮੀ ਤੇ ਕੌਮਾਂਤਰੀ ਰਸਾਲਿਆਂ ਵਿਚ ਪ੍ਰਕਾਸ਼ਤ ਹੁੰਦੀਆਂ ਰਹੀਆਂ ਹਨ। ਉਹਨਾਂ ਖਿੱਤੇ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੀਆਂ ਅਕਾਦਮਿਕ ਸੰਸਥਾਵਾਂ ਦੇ ਮੈਂਬਰ ਹਨ ਅਤੇ ਮੌਜੂਦਾ ਸਮੇਂ ਵਿਚ ਥੀਮੈਟਿਕ ਗਰੁੱਪ ਆਨ ਹਿਊਮਨ ਰਾਈਟਸ ਐਂਡ ਗਲੋਬਲ ਜਸਟਿਸ ਇਨ ਇੰਟਰਨੈਸ਼ਨਲ ਸੋਸ਼ਿਓਲੋਜੀਕਲ ਐਸੋਸੀਏਸ਼ਨ ਦੇ ਪ੍ਰਧਾਨ ਹਨ।