ਡਾ. ਨਵਜੋਤ ਕੌਰ ਸਿਵਲ ਸਰਜਨ ਵਲੋਂ ਪਿੰਡ ਕਰਮਪੱਟੀ ਵਿਖੇ ਆਮ ਆਦਮੀ ਕਲੀਨਿਕ ਦੀ ਨਵੀਂ ਬਣ ਰਹੀ ਇਮਾਰਤ ਦਾ ਲਿਆ ਜਾਇਜ਼ਾ

Aam Aadmi Clinic

ਸ੍ਰੀ ਮੁਕਤਸਰ ਸਾਹਿਬ, 5 ਮਾਰਚ 2024: ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਪਿੰਡ ਕਰਮਪੱਟੀ ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ (Aam Aadmi Clinic) ਦੀ ਨਵੀਂ ਬਣ ਰਹੀ ਇਮਾਰਤ ਦਾ ਜਾਇਜ਼ਾ ਲਿਆ ਗਿਆ ਜੋ ਕਿ ਨਵੀਂ ਇਮਾਰਤ ਉਸਾਰੀ ਅਧੀਨ ਹੈ ਅਤੇ ਜਲਦ ਹੀ ਮੁਕੰਮਲ ਹੋ ਜਾਵੇਗੀ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਉਨ੍ਹਾ ਦੱਸਿਆ ਕਿ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿਚ 22 ਆਮ ਆਦਮੀ ਕਲੀਨਿਕ (Aam Aadmi Clinic) ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਦੋ ਹੋਰ ਆਮ ਆਦਮੀ ਕਲੀਨਿਕ ਪਿੰਡ ਕਰਮਪੱਟੀ ਅਤੇ ਕਿਲਿਆਂਵਾਲੀ ਵਿਖੇ ਉਸਾਰੀ ਅਧੀਨ ਹਨ ਅਤੇ ਜਲਦ ਹੀ ਲੋਕਾਂ ਨੂੰ ਸੇਵਾਵਾਂ ਦੇਣੀਆਂ ਸ਼ੁਰੂ ਕਰ ਦੇਣਗੇ ।

ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕਾਂ ਵਿਚ ਹੁਣ ਤੱਕ 268821 ਮਰੀਜਾਂ ਨੇ ਚੈੱਕਅੱਪ ਕਰਵਾ ਕੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ ਅਤੇ ਹੁਣ ਤੱਕ 103268 ਮਰੀਜਾ ਦੇ ਲੈਬ ਟੈਸਟ ਵੀ ਮੁਫਤ ਗਏ ਹਨ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੋਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ 38 ਤਰ੍ਹਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ । ਇਸ ਨਾਲ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਿਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ।

ਉਨ੍ਹਾ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।