ਚੰਡੀਗੜ੍ਹ, 13 ਸਤੰਬਰ 2024: 2014 ਬੈਚ ਦੀ ਸੀਨੀਅਰ ਆਈਏਐਸ ਅਧਿਕਾਰੀ ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸਾਂਭਿਆ ਹੈ। ਡਾ. ਪ੍ਰੀਤੀ ਯਾਦਵ ਨੇ ਸ਼ੌਕਤ ਅਹਿਮਦ ਪਰੇ ਦੀ ਥਾਂ ਲਈ ਹੈ, ਜਿਨ੍ਹਾਂ ਦਾ ਤਬਾਦਲਾ ਡੀਸੀ ਬਠਿੰਡਾ ਵਿਖੇ ਕੀਤਾ ਗਿਆ ਹੈ। ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਡਾ: ਪ੍ਰੀਤੀ ਯਾਦਵ ਨੇ ਪਟਿਆਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਉਨ੍ਹਾਂ ਲਈ ਨਵਾਂ ਨਹੀਂ ਹੈ, ਕਿਉਂਕਿ ਉਹ ਪਹਿਲਾਂ ਵੀ ਇੱਥੇ ਏਡੀਸੀ ਵਜੋਂ ਕੰਮ ਕਰ ਚੁੱਕੀ ਹੈ ਅਤੇ ਉਹ ਇਸ ਜ਼ਿਲ੍ਹੇ ਤੋਂ ਚੰਗੀ ਤਰ੍ਹਾਂ ਜਾਣੂ ਹਨ ।
ਡਾ: ਪ੍ਰੀਤੀ ਯਾਦਵ (Dr. Preeti Yadav) ਨੇ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੂੰ ਮੁੜ ਪਟਿਆਲਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤਾਂ ਉਨ੍ਹਾਂ ਦੀ ਮੁੱਖ ਤਰਜੀਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਲੋਕਾਂ ਦੀਆਂ ਮੰਗਾਂ ਨੂੰ ਸਮਝ ਕੇ ਜ਼ਿਲ੍ਹੇ ਦਾ ਵਿਕਾਸ ਕਰਨਾ ਅਤੇ ਪੰਜਾਬ ਦੀਆਂ ਸਾਰੀਆਂ ਸਕੀਮਾਂ ਨੂੰ ਲਾਗੂ ਕਰਨਾ ਹੋਵੇਗਾ।
ਡਾ: ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਜ਼ਿਲ੍ਹੇ ਵਿੱਚ ਹੋਰ ਸੁਧਾਰ ਕਰਨ ਲਈ ਆਪਣੇ ਸੁਝਾਅ ਦੇਣ ਤਾਂ ਜੋ ਜ਼ਿਲ੍ਹੇ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੁਧਾਰ ਲਈ ਸੁਝਾਅ ਡਿਪਟੀ ਕਮਿਸ਼ਨਰ ਦਫ਼ਤਰ ਦੀ ਈ-ਮੇਲ dc.ptl@punjab.gov.in ‘ਤੇ ਭੇਜੇ ਜਾ ਸਕਦੇ ਹਨ, ਉਹ ਈ-ਮੇਲ ਚੈੱਕ ਖ਼ੁਦ ਚੈੱਕ ਕਰਦੇ ਹਨ | ਜੋ ਸੁਝਾਅ ਪ੍ਰਾਪਤ ਹੋਣਗੇ, ਉਨ੍ਹਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ |
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕਿਸੇ ਸਰਕਾਰੀ ਦਫ਼ਤਰ ਸਬੰਧੀ ਕੋਈ ਵੀ ਸਮੱਸਿਆ ਜਾਂ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਸ ਦੇ ਹੱਲ ਲਈ ਉਨ੍ਹਾਂ ਦਾ ਦਫ਼ਤਰ ਲੋਕਾਂ ਲਈ ਹਮੇਸ਼ਾ ਖੁੱਲ੍ਹਾ ਹੈ।