Site icon TheUnmute.com

‘ਆਪ’ ਸਰਕਾਰ ‘ਤੇ ਭੜਕੇ ਡਾ. ਰਾਜ ਕੁਮਾਰ ਵੇਰਕਾ, ਕਿਹਾ ‘ਆਪ’ ਪਾਰਟੀ ਨੂੰ ਲੋਕਤੰਤਰ ਦੀ ਜਾਣਕਾਰੀ ਨਹੀਂ

Dr. Raj Kumar Verka

ਅੰਮ੍ਰਿਤਸਰ 22 ਸਤੰਬਰ 2022:ਪੰਜਾਬ ਦੇ ਰਾਜਪਾਲ ਵਲੋਂ ਵਿਧਾਨ ਸਭਾ ਦਾ ਸੈਸ਼ਨ ਰੱਦ ਕਰਨ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਲੀਡਰਾਂ ਨੇ ‘ਆਪ’ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ | ਇਸ ਦੌਰਾਨ ਭਾਜਪਾ ਲੀਡਰ ਡਾਕਟਰ ਰਾਜ ਕੁਮਾਰ ਵੇਰਕਾ (Dr. Raj Kumar Verka) ਨੇ ‘ਆਪ’ ਸਰਕਾਰ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਆਪ ਸਰਕਾਰ ਨੂੰ ਕਾਨੂੰਨ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ |

ਵੇਰਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਹਿੱਤ ਵਿਚ ਨਹੀਂ ਬਲਕਿ ਦੇਸ਼ ਦੀ ਵਿਰੋਧੀ ਪਾਰਟੀ ਹੈ ਅਤੇ ਜਦੋਂ ਪੱਤਰਕਾਰਾਂ ਵੱਲੋਂ ਆਪ੍ਰੇਸ਼ਨ ਲੋਟਸ ਦਾ ਸਵਾਲ ਪੁੱਛਿਆ ਗਿਆ ਤਾਂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਕਾਨੂੰਨ ਬਾਰੇ ਕਿਸੇ ਵੀ ਤਰੀਕੇ ਦੀ ਕੋਈ ਜਾਣਕਾਰੀ ਨਹੀਂ ਹੈ | ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਲੋਕਤੰਤਰ ਅਤੇ ਸੰਵਿਧਾਨ ਦੀ ਜਾਣਕਾਰੀ ਨਹੀਂ |

ਡਾ. ਰਾਜ ਕੁਮਾਰ ਵੇਰਕਾ (Dr. Raj Kumar Verka) ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੇ ਮੈਂਬਰਾਂ ਜਾਂ ਐੱਮ ਐੱਲ ਏ ਦੇ ਵਿੱਚ ਕਿਸੇ ਤਰ੍ਹਾਂ ਦਾ ਵਖਰੇਵਾਂ ਹੈ ਤਾਂ ਉਨਾਂ ਨੂੰ ਆਪਣੇ ਪੱਧਰ ਤੇ ਮੀਟਿੰਗਾਂ ਕਰਨੀਆਂ ਚਾਹੀਦੀਆਂ ਹਨ ਨਾ ਕਿ ਵਿਧਾਨ ਸਭਾ ਦਾ ਸਹਾਰਾ ਲੈਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਚ ਆਪਣੀ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੀ ਹੈ | ਉਨ੍ਹਾਂ ਨੂੰ ਪਹਿਲਾਂ ਪੰਜਾਬ ਵਿੱਚ ਆਪਣੀ ਸਰਕਾਰ ਸਹੀ ਤਰੀਕੇ ਨਾਲ ਚਲਾਉਣੀ ਸਿੱਖਣੀ ਪਵੇਗੀ |

ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਮਨਜ਼ੂਰੀ ਨਾ ਦੇਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੇ ਇਸ ਕਦਮ ‘ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਹੈ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਚੱਲਣ ਨਾ ਦੇਣਾ ਦੇਸ਼ ਦੇ ਲੋਕਤੰਤਰ ‘ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ | ਜਿਸ ਤੋਂ ਬਾਅਦ ਪੂਰੇ ਪੰਜਾਬ ਵਿਚ ਸਿਆਸਤ ਭਖ ਗਈ |

Exit mobile version