Alawalpur

ਡਾ. ਰਵਜੋਤ ਸਿੰਘ ਨੇ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਅਲਾਵਲਪੁਰ/ਜਲੰਧਰ, 03 ਦਸੰਬਰ 2024: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅਲਾਵਲਪੁਰ (Alawalpur) ‘ਚ 10.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਹੈ । ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਸੀਵਰੇਜ ਨਾਲ ਸਬੰਧਤ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਅਲਾਵਲਪੁਰ ਨੂੰ ਪੰਜਾਬ ਦਾ ਸਭ ਤੋਂ ਸਾਫ਼ ਸੁਥਰਾ ਬਣਾਉਣਾ ਹੈ।

ਡਾ: ਰਵਜੋਤ ਸਿੰਘ ਨੇ ਕਿਹਾ ਇਸ ਪ੍ਰੋਜੈਕਟ ਤਹਿਤ 10452 ਆਬਾਦੀ (Alawalpur) ਨੂੰ ਕਵਰ ਕੀਤਾ ਜਾਵੇਗਾ, ਜਿਸ ‘ਚ 896 ਮੀਟਰ ਇੰਟਰਸੈਪਟਿੰਗ ਸੀਵਰੇਜ ਲਾਈਨ, ਇੱਕ 2 ਐਮ.ਐਲ.ਡੀ. ਇਸ ਵਿੱਚ ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ, ਮੇਨ ਪੰਪਿੰਗ ਸਟੇਸ਼ਨ, 100 ਮੀਟਰ ਰਾਈਜ਼ਿੰਗ ਲਾਈਨ ਅਤੇ ਇੱਕ ਸਕ੍ਰੀਨਿੰਗ ਚੈਂਬਰ ਸ਼ਾਮਲ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਪਿੰਡ ਦੇ ਛੱਪੜ ‘ਚ ਗੰਦਾ ਪਾਣੀ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਵੇਂ ਪ੍ਰੋਜੈਕਟ ਨਾਲ ਸੀਵਰੇਜ ਟ੍ਰੀਟਮੈਂਟ ਪਲਾਂਟ ਰਾਹੀਂ ਗੰਦੇ ਪਾਣੀ ਨੂੰ ਸਾਫ਼ ਕਰਕੇ ਸਿੰਚਾਈ ਲਈ ਵਰਤਿਆ ਜਾਵੇਗਾ |

ਡਾ: ਰਵਜੋਤ ਸਿੰਘ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ । ਉਨ੍ਹਾਂ ਕਿਹਾ ਕਿ ਅਲਾਵਲਪੁਰ ਸ਼ਹਿਰ ‘ਚ ਲਗਾਏ ਜਾ ਰਹੇ ਇਸ ਪ੍ਰੋਜੈਕਟ ਨੇ ਸੂਬੇ ਦੇ ਵਿਕਾਸ ਵੱਲ ਇੱਕ ਹੋਰ ਮੀਲ ਪੱਥਰ ਸਥਾਪਿਤ ਕੀਤਾ ਹੈ।

Read more: ਸ਼ਹਿਰੀ ਖੇਤਰਾਂ ‘ਚ 100% ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਯੋਜਨਾ ਬਣਾਈ: ਡਾ. ਰਵਜੋਤ ਸਿੰਘ

Scroll to Top