Dr. Ravjot Singh

ਡਾ. ਰਵਜੋਤ ਸਿੰਘ ਵੱਲੋਂ MP ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਅਸਥਾਈ ਪੰਪਿੰਗ ਸਟੇਸ਼ਨ ਸਥਾਪਿਤ ਕਰਨ ਲਈ ਜਾਰੀ ਕੰਮਾਂ ਦਾ ਨਿਰੀਖਣ

ਚੰਡੀਗੜ੍ਹ/ਲੁਧਿਆਣਾ, 2 ਜਨਵਰੀ 2025: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਰਵਜੋਤ ਸਿੰਘ (Dr. Ravjot Singh) ਨੇ ਅੱਜ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ‘ਬੁੱਢੇ ਦਰਿਆ’ ਦੀ ਗਊਸ਼ਾਲਾ ਪੁਆਇੰਟ ਨੇੜੇ ਆਰਜ਼ੀ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ।

ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ, ਏ.ਡੀ.ਸੀ. ਰੋਹਿਤ ਗੁਪਤਾ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਅਤੇ ਨਗਰ ਨਿਗਮ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਆਰਜ਼ੀ ਪੰਪਿੰਗ ਸਟੇਸ਼ਨ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ‘ਬੁੱਢੇ ਦਰਿਆ’ ‘ਚ ਪ੍ਰਦੂਸ਼ਣ ਘਟਾਉਣ ਲਈ ਸ਼ੁਰੂ ਕੀਤੀ ‘ਕਾਰ ਸੇਵਾ’ ਤਹਿਤ ਸਥਾਪਤ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਗਊਸ਼ਾਲਾ ਪੁਆਇੰਟ ਤੋਂ ਐੱਸ.ਟੀ.ਪੀ. ਜਮਾਲਪੁਰ ਤੱਕ ਸੀਵਰੇਜ ਦਾ ਪਾਣੀ ਪੰਪ ਕੀਤਾ ਜਾਣਾ ਹੈ, ਜਦੋ ਤੱਕ ਗਊਸ਼ਾਲਾ ਤੱਕ ਗਊਸ਼ਾਲਾ ਸਥਾਨ ‘ਤੇ ਇੱਕ ਸਥਾਈ ਇੰਟਰਮੀਡੀਏਟ ਪੰਪਿੰਗ ਸਟੇਸ਼ਨ ਸਥਾਪਿਤ ਨਹੀਂ ਹੋ ਜਾਂਦਾ।

ਗਊਸ਼ਾਲਾ ਆਈ.ਪੀ.ਐਸ ਸਥਾਪਿਤ ਕਰਨ ਦਾ ਪ੍ਰਾਜੈਕਟ ਚੱਲ ਰਹੇ ਅਦਾਲਤੀ ਕੇਸ ਕਾਰਨ ਪੈਂਡਿੰਗ ਹੈ। ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਡਾ.ਰਵਜੋਤ ਸਿੰਘ ਨੇ ਇਸ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੀ ਚਰਚਾ ਕੀਤੀ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਗਊਆਂ ਦੇ ਗੋਹੇ ਅਤੇ ਉਦਯੋਗਿਕ ਰਹਿੰਦ-ਖੂੰਹਦ ਨੂੰ ‘ਬੁੱਢੇ ਦਰਿਆ’ ਨਾ ਸੁੱਟਿਆ ਜਾਵੇ |

ਡਾ: ਰਵਜੋਤ ਸਿੰਘ (Dr. Ravjot Singh)ਨੇ ਸਬੰਧਿਤ ਅਧਿਕਾਰੀਆਂ ਨੂੰ ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ‘ਚ ਬਾਇਓ ਗੈਸ ਪਲਾਂਟ ਲਗਾਉਣ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ। ਇਨ੍ਹਾਂ ਪਲਾਂਟਾਂ ‘ਚ ਗਾਂ ਦੇ ਗੋਹੇ ਦੀ ਵਰਤੋਂ ਬਾਇਓ ਗੈਸ ਬਣਾਉਣ ਲਈ ਕੀਤੀ ਜਾਵੇਗੀ। ਉਦੋਂ ਤੱਕ ਅਧਿਕਾਰੀਆਂ ਨੂੰ ਡੇਅਰੀ ਯੂਨਿਟਾਂ ਤੋਂ ਗੋਬਰ ਇਕੱਠਾ ਕਰਨ ਅਤੇ ਨਿਰਧਾਰਤ ਸਥਾਨਾਂ ‘ਤੇ ਡੰਪ ਕਰਨ ਲਈ ਅਸਥਾਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਸ਼ੁਰੂ ਕੀਤੇ ‘ਕਾਰ ਸੇਵਾ’ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਹੈ । ਡਾ: ਰਵਜੋਤ ਸਿੰਘ ਨੇ ਕਿਹਾ ਕਿ ਇਸ ਆਰਜ਼ੀ ਪੰਪਿੰਗ ਸਟੇਸ਼ਨ ਦੀ ਸਥਾਪਨਾ ਨਾਲ ਦਰਿਆ ‘ਚ ਪ੍ਰਦੂਸ਼ਣ ਘਟਾਉਣ ‘ਚ ਯਕੀਨਨ ਮੱਦਦ ਮਿਲੇਗੀ |

Read More: ਵਿਧਾਇਕ ਕੁਲਵੰਤ ਸਿੰਘ ਨੇ ਬਠਲਾਣਾ ਤੋਂ ਗੁਡਾਣਾ ਤੱਕ ਲਿੰਕ ਸੜਕ ਨੂੰ ਚੌੜਾ ਕਰਨ ਕਰਨ ਦੀ ਸ਼ੁਰੂਆਤ ਕਾਰਵਾਈ

Scroll to Top