Improvement Trusts

ਡਾ. ਰਵਜੋਤ ਸਿੰਘ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 22 ਨਵੰਬਰ 2024: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਦੇ ਨਗਰ ਸੁਧਾਰ ਟਰੱਸਟਾਂ (Improvement Trusts) ਦੇ ਲੰਬਿਤ ਪਏ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਦਿੱਤੀ ਹੈ | ਉਨ੍ਹਾਂ ਨੇ ਟਰੱਸਟਾਂ ਨੂੰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਸਬੰਧਤ ਅਦਾਰਿਆਂ ਨਾਲ ਵਧੀਆ ਤਾਲਮੇਲ ਰੱਖਣ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ‘ਤੇ ਜ਼ੋਰ ਦਿੱਤਾ ਹੈ ।

ਇਸ ਸੰਬੰਧੀ ਡਾ: ਰਵਜੋਤ ਸਿੰਘ ਨੇ ਅੱਜ ਇੱਥੇ ਮਿਉਂਸਪਲ ਭਵਨ ਵਿਖੇ ਪੰਜਾਬ ਦੇ ਸਮੂਹ ਸ਼ਹਿਰ ਸੁਧਾਰ ਟਰੱਸਟਾਂ (Improvement Trusts) ਦੇ ਚੇਅਰਮੈਨਾਂ ਅਤੇ ਈ.ਓਜ਼ ਨਾਲ ਟਰੱਸਟਾਂ ਨਾਲ ਸਬੰਧਿਤ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਜ਼ਮੀਨੀ ਪੱਧਰ ‘ਤੇ ਕੁਸ਼ਲ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਨਗਰ ਸੁਧਾਰ ਟਰੱਸਟ ਸਥਾਨਕ ਸਰਕਾਰਾਂ ਵਿਭਾਗ ਦੀ ਅਹਿਮ ਕੜੀ ਹੈ |

ਇਆ ਅਹਿਮ ਬੈਠਕ ‘ਚ ਡਾ: ਰਵਜੋਤ ਸਿੰਘ ਨੇ ਸ਼ਹਿਰ ਸੁਧਾਰ ਟਰੱਸਟ ਦੇ ਚੇਅਰਮੈਨਾਂ ਤੋਂ ਉਨ੍ਹਾਂ ਦੇ ਟਰੱਸਟਾਂ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਟਰੱਸਟਾਂ ਦੇ ਵੱਖ-ਵੱਖ ਮੁੱਦਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਸੁਝਾਅ ਦਿੱਤੇ।

ਡਾ: ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਸੁਧਾਰ ਟਰੱਸਟਾਂ ਨੂੰ ਮਜ਼ਬੂਤ ​​ਕਰਨ ਲਈ ਚੇਅਰਮੈਨਾਂ ਨੂੰ ਲੋੜੀਂਦਾ ਸਹਿਯੋਗ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਲਈ ਟਰੱਸਟਾਂ ਨੂੰ ਵਿੱਤੀ ਤੌਰ ‘ਤੇ ਮਜ਼ਬੂਤ ​​ਕੀਤਾ ਜਾਣਾ ਚਾਹੀਦਾ ਹੈ।

Scroll to Top