ਖਾਲਿਦਾ ਜ਼ਿਆ

ਬੰਗਲਾਦੇਸ਼ ‘ਚ ਖਾਲਿਦਾ ਜ਼ਿਆ ਦੇ ਅੰਤਿਮ ਰਸ਼ਮਾਂ ‘ਚ ਸ਼ਾਮਲ ਹੋਣਗੇ ਡਾ. ਐਸ. ਜੈਸ਼ੰਕਰ

ਦੇਸ਼, 30 ਦਸੰਬਰ 2025: ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ.ਐਨ.ਪੀ.) ਦੀ ਚੇਅਰਪਰਸਨ ਬੇਗਮ ਖਾਲਿਦਾ ਜ਼ਿਆ ਦੇ ਅੰਤਿਮ ਰਸ਼ਮਾਂ ‘ਚ ਸ਼ਾਮਲ ਹੋਣਗੇ। ਵਿਦੇਸ਼ ਮੰਤਰੀ 31 ਦਸੰਬਰ ਨੂੰ ਢਾਕਾ ਲਈ ਰਵਾਨਾ ਹੋਣਗੇ। ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਮੰਗਲਵਾਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 80 ਸਾਲ ਦੀ ਸੀ।

ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਇੱਕ ਬਿਆਨ ‘ਚ ਕਿਹਾ ਗਿਆ ਹੈ ਕਿ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੀ ਮੁਖੀ ਬੇਗਮ ਖਾਲਿਦਾ ਜ਼ਿਆ ਦੇ ਅੰਤਿਮ ਰਸ਼ਮਾਂ ‘ਚ ਭਾਰਤ ਸਰਕਾਰ ਅਤੇ ਭਾਰਤ ਦੇ ਲੋਕਾਂ ਦੀ ਨੁਮਾਇੰਦਗੀ ਕਰਨਗੇ। ਉਹ 31 ਦਸੰਬਰ ਨੂੰ ਢਾਕਾ ਜਾਣਗੇ।

ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, “ਢਾਕਾ ‘ਚ ਸਾਬਕਾ ਪ੍ਰਧਾਨ ਮੰਤਰੀ ਅਤੇ ਬੀ.ਐਨ.ਪੀ. ਚੇਅਰਪਰਸਨ ਬੇਗਮ ਖਾਲਿਦਾ ਜ਼ਿਆ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਬੰਗਲਾਦੇਸ਼ ਦੇ ਸਮੁੱਚੇ ਲੋਕਾਂ ਨਾਲ ਸਾਡੀ ਦਿਲੀ ਸੰਵੇਦਨਾ ਹੈ। ਪਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਇਸ ਦੁਖਦਾਈ ਪਲ ਨੂੰ ਸਹਿਣ ਦੀ ਤਾਕਤ ਦੇਵੇ।”

ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ‘ਚ ਉਨ੍ਹਾਂ ਦੇ ਯੋਗਦਾਨ ਬਾਰੇ ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, “ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਹੋਣ ਦੇ ਨਾਤੇ, ਬੰਗਲਾਦੇਸ਼ ਦੇ ਵਿਕਾਸ ਅਤੇ ਭਾਰਤ-ਬੰਗਲਾਦੇਸ਼ ਸਬੰਧਾਂ ‘ਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੈਨੂੰ 2015 ‘ਚ ਢਾਕਾ ‘ਚ ਉਨ੍ਹਾਂ ਨਾਲ ਸਾਡੀ ਸੁਹਿਰਦ ਮੁਲਾਕਾਤ ਯਾਦ ਹੈ। ਸਾਨੂੰ ਉਮੀਦ ਹੈ ਕਿ ਉਨ੍ਹਾਂ ਦਾ ਦ੍ਰਿਸ਼ਟੀਕੋਣ ਅਤੇ ਵਿਰਾਸਤ ਸਾਡੀ ਸਾਂਝੇਦਾਰੀ ਦਾ ਮਾਰਗਦਰਸ਼ਨ ਕਰਦੇ ਰਹਿਣਗੇ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।”

Read More: Khaleda Zia: ਬੰਗਲਾਦੇਸ਼ ਦੀ ਪਹਿਲੀ ਮਹਿਲਾ PM ਖਾਲਿਦਾ ਜ਼ਿਆ ਦਾ ਹੋਇਆ ਦੇਹਾਂਤ

ਵਿਦੇਸ਼

Scroll to Top