ਡਾ: ਸੇਨੂੰ ਦੁੱਗਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

Dr. Senu Duggal

ਫਾਜ਼ਿਲਕਾ, 23 ਅਪ੍ਰੈਲ 2024: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ (Dr. Senu Duggal) ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚਿਠੀ ਪੱਤਰਾਂ ਦਾ ਨਿਪਟਾਰਾ ਤੈਅ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ |

ਬੈਠਕ ਦੌਰਾਨ ਡਿਪਟੀ ਕਮਿਸ਼ਨਰ (Dr. Senu Duggal) ਨੇ ਕਿਹਾ ਕਿ ਕੋਈ ਵੀ ਕੰਮ ਬਕਾਇਆ ਨਾ ਛੱਡਿਆ ਜਾਵੇ ਅਤੇ ਸਮਾਬੱਧ ਢੰਗ ਨਾਲ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਦਫਤਰ ਵਿਖ਼ੇ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸਦਾ ਤੈਅ ਸਮੇ ਅੰਦਰ ਨਿਪਟਾਰਾ ਕੀਤਾ ਜਾਵੇ |

ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ਨਿਭਾਉਣ ਵਿਚ ਕੋਈ ਅਣਗਹਿਲੀ ਨਾ ਵਰਤਣ, ਡਿਊਟੀ ਪ੍ਰਤੀ ਅਣਗਹਿਲੀ ਵਰਤਣ ਵਾਲੇ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਪੀਸੀਐਸ, ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਕੁਮਾਰ, ਡਾ. ਐਰੀਕ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।