July 2, 2024 7:12 pm
SGPC

SYL ਮੁੱਦੇ ‘ਤੇ ਡਾ. ਦਲਜੀਤ ਸਿੰਘ ਚੀਮਾ ਨੇ CM ਭਗਵੰਤ ਮਾਨ ‘ਤੇ ਕੱਸਿਆ ਤੰਜ

ਚੰਡੀਗੜ੍ਹ 08 ਸਤੰਬਰ 2022: ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਵਾਦ ਇਕ ਵਾਰ ਫਿਰ ਭਖ ਚੁੱਕਾ ਹੈ | ਜਿੱਥੇ ਪੰਜਾਬ ਦੀ ‘ਆਪ’ ਸਰਕਾਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮੁੱਦੇ ‘ਤੇ ਕੇਂਦਰ ਸਰਕਾਰ ਵਲੋਂ ਸਿਆਸਤ ਕਰਨ ਦਾ ਦੋਸ਼ ਲਗਾ ਰਹੇ ਹਨ, ਉੱਥੇ ਹੀ ਪੰਜਾਬ ‘ਚ ਵਿਰੋਧੀ ਧਿਰ ਐੱਸ.ਵਾਈ.ਐੱਲ ਮੁੱਦੇ ‘ਤੇ ਮੌਜੂਦਾ ਪੰਜਾਬ ਸਰਕਾਰ ਨੂੰ ਘੇਰਦੀ ਨਜਰ ਆ ਰਹੀ ਹੈ |

ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ (Daljit Singh Cheema) ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਆਦਮਪੁਰ ‘ਚ ਸੁਸ਼ੀਲ ਗੁਪਤਾ ਸੰਸਦ ਮੈਂਬਰ ਅਤੇ ਹਰਿਆਣਾ ‘ਆਪ’ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ ਹੈ।

ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਉਹ ਹੀ ਗੁਪਤਾ ਹੈ ਜਿਸ ਨੇ 19 ਅਪ੍ਰੈਲ ਨੂੰ ਹਰਿਆਣਾ ਦੇ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਕਿ ਜੇਕਰ ‘ਆਪ’ ਸੱਤਾ ‘ਚ ਆਉਂਦੀ ਹੈ ਤਾਂ ਪਾਣੀ ਉਨ੍ਹਾਂ ਤੱਕ ਐੱਸ.ਵਾਈ. ਐੱਲ. ਰਾਹੀਂ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਕੀ ਹੁਣ ਕੇਜਰੀਵਾਲ ਅਤੇ ਗੁਪਤਾ ਦੀ ਗਾਰੰਟੀ ਨੂੰ ਪੂਰਾ ਕਰਨ ‘ਚ ਮਦਦ ਕਰਨ ਲਈ ਸਾਡੇ ਯੋਗ ਮੁੱਖ ਮੰਤਰੀ ਉੱਥੇ ਹਨ?

ਦੂਜੇ ਪਾਸੇ ਬੀਤੇ ਦਿਨ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Chief Minister Manohar Lal Khattar) ਨੇ (SYL) ਨਹਿਰੀ ਪਾਣੀ ‘ਤੇ ਸੂਬੇ ਦੇ ਦਾਅਵੇ ਨੂੰ ਇਕ ਵਾਰ ਫਿਰ ਦੁਹਰਾਇਆ ਹੈ। ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਐਸਵਾਈਐਲ ਦੇ ਪਾਣੀ ‘ਤੇ ਹਰਿਆਣਾ ਦੇ ਲੋਕਾਂ ਦਾ ਹੱਕ ਹੈ ਅਤੇ ਉਹ ਕਿਸੇ ਵੀ ਕੀਮਤ ‘ਤੇ ਇਸ ‘ਤੇ ਆਪਣਾ ਦਾਅਵਾ ਨਹੀਂ ਛੱਡਣਗੇ।