ਚੰਡੀਗੜ੍ਹ, 28 ਨਵੰਬਰ 2023: ਸਿਲਕਿਆਰਾ ਸੁਰੰਗ (Silkyara tunnel) ਵਿੱਚ ਫਸੇ 41 ਮਜ਼ਦੂਰਾਂ ਦੀ ਜਾਨ ਬਚਾਉਣ ਲਈ ਬਚਾਅ ਕਾਰਜ ਜਾਰੀ ਹੈ। ਪਿਛਲੇ 16 ਦਿਨਾਂ ਤੋਂ ਸੁਰੰਗ ਦੇ ਅੰਦਰ ਫਸੇ ਮਜ਼ਦੂਰਾਂ ਦੀ ਸਿਹਤ ਠੀਕ ਹੈ। ਪਾਈਪਾਂ ਰਾਹੀਂ ਮਜ਼ਦੂਰਾਂ ਨੂੰ ਲਗਾਤਾਰ ਭੋਜਨ ਸਪਲਾਈ ਕੀਤਾ ਜਾ ਰਿਹਾ ਹੈ। ਅੱਜ ਉਮੀਦ ਕੀਤੀ ਜਾ ਰਹੀ ਹੈ ਕਿ ਸਾਰੇ ਵਰਕਰ ਸੁਰੱਖਿਅਤ ਬਾਹਰ ਆ ਜਾਣਗੇ।
ਉੱਤਰਕਾਸ਼ੀ ਸੁਰੰਗ (Silkyara tunnel) ਹਾਦਸੇ ਵਿੱਚ ਫਸੇ 41 ਮਜ਼ਦੂਰਾਂ ਦੇ ਪਰਿਵਾਰਾਂ ਨੂੰ ਤਿਆਰ ਰਹਿਣ ਅਤੇ ਮਜ਼ਦੂਰਾਂ ਦੇ ਕੱਪੜੇ ਅਤੇ ਬੈਗ ਤਿਆਰ ਰੱਖਣ ਲਈ ਕਿਹਾ ਗਿਆ ਹੈ। ਮਜ਼ਦੂਰਾਂ ਨੂੰ ਬਚਾ ਕੇ ਚਿਨਿਆਲੀਸੌਰ ਦੇ ਹਸਪਤਾਲ ਲਿਜਾਇਆ ਜਾਵੇਗਾ। ਇਸ ਸਬੰਧੀ ਤਿਆਰੀਆਂ ਵੀ ਤੇਜ਼ ਕਰ ਦਿੱਤੀਆਂ ਗਈਆਂ ਹਨ।
ਸੀਐਮ ਪੁਸ਼ਕਰ ਸਿੰਘ ਧਾਮੀ ਉੱਤਰਕਾਸ਼ੀ ਪਹੁੰਚੇ। ਉਸ ਨੇ ਬਚਾਅ ਦਾ ਜਾਇਜ਼ਾ ਲਿਆ। ਸੀਐਮ ਧਾਮੀ ਨੇ ਅਪਡੇਟ ਦਿੰਦੇ ਹੋਏ ਕਿਹਾ ਕਿ ਸਾਰੇ ਇੰਜੀਨੀਅਰ, ਮਾਹਰ ਅਤੇ ਹੋਰ ਪੂਰੀ ਤਾਕਤ ਨਾਲ ਕੰਮ ਕਰ ਰਹੇ ਹਨ। ਹੁਣ ਤੱਕ ਪਾਈਪ 52 ਮੀਟਰ ਅੰਦਰ ਜਾ ਚੁੱਕੀ ਹੈ। ਜਿਸ ਤਰ੍ਹਾਂ ਨਾਲ ਕੰਮ ਚੱਲ ਰਿਹਾ ਹੈ, ਸਾਨੂੰ ਉਮੀਦ ਹੈ ਕਿ ਜਲਦੀ ਹੀ ਕੁਝ ਸਫਲਤਾ ਮਿਲੇਗੀ