Site icon TheUnmute.com

ਕੌਮਾਂਤਰੀ ਸਰਹੱਦ ‘ਤੇ ਦਿਖੀ ਡਰੋਨ ਗਤੀਵਿਧੀ, BSF ਜਵਾਨਾਂ ਨੇ ਕੀਤੀ ਫਾਇਰਿੰਗ

Drone

ਚੰਡੀਗੜ੍ਹ 20 ਨਵੰਬਰ 2023: ਗੁਰਦਾਸਪੁਰ ਦੀ ਚੰਦੂ ਵਡਾਲਾ ਪੋਸਟ ‘ਤੇ ਦੇਰ ਰਾਤ ਕਰੀਬ 2 ਵਜੇ ਡਰੋਨ (Drone) ਦੀ ਹਰਕਤ ਦੇਖੀ ਗਈ। ਬੀਐਸਐਫ ਦੀ 27 ਬਟਾਲੀਅਨ ਦੇ ਜਵਾਨਾਂ ਨੇ ਜਿਵੇਂ ਹੀ ਆਵਾਜ਼ ਸੁਣੀ ਤਾਂ ਉਨ੍ਹਾਂ ਨੇ ਕਰੀਬ 5 ਰਾਉਂਡ ਫਾਇਰ ਕੀਤੇ। ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਮੁੜ ਗਿਆ। ਪਤਾ ਲੱਗਾ ਹੈ ਕਿ ਡਰੋਨ ਕਰੀਬ ਇੱਕ ਮਿੰਟ ਤੱਕ ਭਾਰਤੀ ਸਰਹੱਦ ਦੇ ਅੰਦਰ ਰਿਹਾ।

ਜਿਸ ਤੋਂ ਬਾਅਦ ਸੋਮਵਾਰ ਸਵੇਰੇ ਜਵਾਨਾਂ ਨੇ ਆਸਪਾਸ ਦੇ ਇਲਾਕਿਆਂ ‘ਚ ਤਲਾਸ਼ੀ ਮੁਹਿੰਮ ਚਲਾਈ। ਸੈਨਿਕਾਂ ਨੂੰ ਸ਼ੱਕ ਹੈ ਕਿ ਪਾਕਿਸਤਾਨ ਸਥਿਤ ਤਸਕਰਾਂ ਨੇ ਡਰੱਗ ਦੀ ਖੇਪ ਭੇਜਣ ਲਈ ਡਰੋਨ (Drone) ਭੇਜਿਆ ਸੀ। ਇਸ ਤੋਂ ਪਹਿਲਾਂ ਵੀ ਇਸ ਪੋਸਟ ‘ਤੇ ਕਈ ਵਾਰ ਪਾਕਿਸਤਾਨੀ ਡਰੋਨ ਗਤੀਵਿਧੀ ਦੇਖੀ ਜਾ ਚੁੱਕੀ ਹੈ।

Exit mobile version