July 7, 2024 5:45 pm
BSF

ਭਾਰਤ-ਪਾਕਿ ਸਰਹੱਦ ‘ਤੇ ਮੁੜ ਦਿਖਾਈ ਦਿੱਤਾ ਡਰੋਨ,BSF ਜਵਾਨਾਂ ਨੇ ਕੀਤੀ ਫਾਇਰਿੰਗ

ਚੰਡੀਗੜ੍ਹ, 6 ਦਸੰਬਰ 2021 : ਅੰਮ੍ਰਿਤਸਰ ਦਿਹਾਤੀ ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਬੀ.ਓ.ਪੀ. ਤੇ,BSF ਦੇ ਸਿਪਾਹੀਆਂ ਨੂੰ ਬੀਤੀ ਰਾਤ ਸੁੰਦਰਗੜ੍ਹ ਨੇੜੇ ਇੱਕ ਵਾਰ ਫਿਰ ਡਰੋਨ ਦੀ ਦਿਖਾਈ ਦਿੱਤੀ । ਜਿਸ ਨੂੰ ਵੇਖਦੇ ਹੋਏ ਸਰਹੱਦ ‘ਤੇ ਤਾਇਨਾਤ ਜਵਾਨਾਂ ਨੇ ਡਰੋਨ ਵੱਲ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਗੋਲੀਬਾਰੀ ਕਰਨ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਮੁੜ ਗਿਆ। ਡਰੋਨ ਦੀ ਇਸ ਕਾਰਵਾਈ ਤੋਂ ਬਾਅਦ ਇਲਾਕੇ ‘ਚ ਤਾਇਨਾਤ ,BSF ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਡਰੋਨ ਰਾਹੀਂ ਭਾਰਤ ਵਿੱਚ ਕੋਈ ਵਸਤੂ ਨਾ ਸੁੱਟੀ ਗਈ ਹੋਵੇ।