Site icon TheUnmute.com

ਪਠਾਨਕੋਟ ‘ਚ ਭਾਰਤ-ਪਾਕਿ ਸਰਹੱਦ ‘ਤੇ ਦਿਖਾਈ ਦਿੱਤਾ ਡਰੋਂਨ, ਬੀਐਸਐਫ ਦੇ ਜਵਾਨਾਂ ਨੇ ਕੀਤੀ ਫਾਇਰਿੰਗ

Pathankot

ਪਠਾਨਕੋਟ (Pathankot) ਵਿੱਚ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਡਿੰਡਾ ਪੋਸਟ ‘ਤੇ ਇੱਕ ਵਾਰ ਫਿਰ ਡਰੋਨ ਗਤੀਵਿਧੀ ਦੇਖਣ ਨੂੰ ਮਿਲੀ। ਜਾਣਕਾਰੀ ਮੁਤਾਬਕ ਇਹ ਘਟਨਾ ਬੀਤੀ ਰਾਤ 1 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਭਾਰਤ-ਪਾਕਿਸਤਾਨ ਸਰਹੱਦ (India-Pak border)  ‘ਤੇ ਇਕ ਪਾਕਿਸਤਾਨੀ ਡਰੋਨ ਨੂੰ ਉੱਡਦਾ ਦੇਖਿਆ ਗਿਆ। ਜਿਸ ਤੋਂ ਬਾਅਦ ਲੋਕਾਂ ਵਿਚ ਡਰ ਦਾ ਮਾਹੌਲ ਬਣ ਗਿਆ।

ਬੀਐਸਐਫ ਦੇ ਜਵਾਨਾਂ ਨੂੰ ਜਿਵੇਂ ਹੀ ਸੂਚਨਾ ਮਿਲੀ, ਉਹ ਤੁਰੰਤ ਹਰਕਤ ਵਿੱਚ ਆ ਗਏ ਅਤੇ ਡਰੋਨ ‘ਤੇ ਕਈ ਰਾਉਂਡ ਫਾਇਰ ਕੀਤੇ। ਇਸ ਦੇ ਨਾਲ ਹੀ ਬਾਰਡਰ ‘ਤੇ ਪੁਲਿਸ ਅਤੇ ਬੀਐਸਐਫ (BSF) ਦਾ ਸਰਚ ਆਪਰੇਸ਼ਨ ਵੀ ਜਾਰੀ ਹੈ।

Exit mobile version