July 7, 2024 4:03 pm
gurdaspur

ਨਸ਼ੇ ਦੀ ਦਵਾਈ ਨਾ ਮਿਲਣ ਕਾਰਨ ਨਸ਼ੇੜੀਆਂ ਨੇ ਡਾਕਟਰਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਗੁਰਦਸਪੁਰ 8 ਦਸੰਬਰ 2021 : ਆਪਣੀਆਂ ਮੰਗਾਂ ਨੂੰ ਲੈ ਕੇ ਜਿੱਥੇ ਸਿਹਤ ਕਰਮਚਾਰੀ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਅੱਜ ਸਿਵਲ ਹਸਪਤਾਲ ਵਿਚ ਚੱਲ ਰਹੇ ਓਟ ਸੈਂਟਰ ਵਿਚੋਂ ਨਸ਼ੇੜੀਆਂ ਨੂੰ ਨਸ਼ੇ ਦੀ ਦਵਾਈ ਨਾ ਮਿਲਣ ਕਾਰਨ ਨਸ਼ੇੜੀਆਂ ਨੇ ਓਟ ਸੈਂਟਰ ਦੇ ਬਾਹਰ ਹੀ ਸਿਹਤ ਕਰਮਚਾਰੀਆਂ ਅਤੇ ਡਾਕਟਰਾਂ ਦੇ ਖਿਲਾਫ ਮੋਰਚਾ ਖੋਲ ਦਿਤਾ ਅਤੇ ਸਿਹਤ ਕਰਮਚਾਰੀਆਂ ਅਤੇ ਡਾਕਟਰਾਂ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਸਿਹਤ ਕਰਮਚਾਰੀਆਂ ਦੇ ਹੜਤਾਲ ਤੇ ਜਾਣ ਕਾਰਨ ਉਨ੍ਹਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਨਸ਼ੇ ਦੀ ਦਵਾਈ ਨਹੀਂ ਮਿਲ ਰਹੀ, ਜਿਸ ਕਰਕੇ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਨਸ਼ੇ ਦੀ ਦਵਾਈ ਨਾ ਮਿਲੀ ਤਾਂ ਉਹ ਹਸਪਤਾਲ ਵਿਚ ਹੰਗਾਮਾ ਸ਼ੁਰੂ ਕਰ ਦੇਣਗੇ,
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਸ਼ੇ ਦੇ ਆਦੀ ਨੌਜਵਾਨਾਂ ਨੇ ਕਿਹਾ ਕਿ ਗੁਰਦਾਸਪੁਰ ਦੇ ਸਿਵਲ ਹਸਪਤਾਲ ਦਾ ਸਾਰਾ ਹੀ ਸਟਾਫ ਹੜਤਾਲ ‘ਤੇ ਹੈ, ਜਿਸ ਕਰਕੇ ਉਨ੍ਹਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਨਸ਼ੇ ਦੀ ਦਵਾਈ ਨਹੀਂ ਮਿਲ ਰਹੀ, ਜਿਸ ਕਰਕੇ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਨ੍ਹਾਂ ਕਿਹਾ ਕਿ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਓਟ ਸੈਂਟਰ ਵਿੱਚ ਪੱਕੇ ਮੁਲਾਜ਼ਮ ਲਗਾਏ ਜਾਣ ਤਾਂ ਜੋ ਉਨ੍ਹਾਂ ਨੂੰ ਨਸ਼ੇ ਦੀ ਦਵਾਈ ਮਿਲ ਸਕੇ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਨਸ਼ੇ ਦੀ ਦਵਾਈ ਨਾ ਮਿਲੀ ਤਾਂ ਉਹ ਹਸਪਤਾਲ ਦੇ ਵਿਚ ਹੰਗਾਮਾ ਕਰਨਾ ਸ਼ੁਰੂ ਕਰ ਦੇਣਗੇ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਜਾਂ ਫਿਰ ਸਿਵਲ ਹਸਪਤਾਲ ਦਾ ਪ੍ਰਸ਼ਾਸਨ ਹੋਵੇਗੀ,
ਦੂਜੇ ਪਾਸੇ ਹੜਤਾਲ ਤੇ ਬੈਠੇ ਸਿਹਤ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਰੈਗੂਲਰ ਨਹੀਂ ਕਰ ਰਹੀ ਅਤੇ ਬਾਰ ਬਾਰ ਵਾਅਦਾ ਕਰਕੇ ਮੁੱਕਰ ਰਹੀ ਹੈ, ਜਿਸ ਕਰਕੇ ਉਹ ਹੜਤਾਲ ਤੇ ਗਏ ਹੋਏ ਹਨ, ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਿਹਤ ਅਧਿਕਾਰੀਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਕਿ ਉਹ ਹੜਤਾਲ ਤੇ ਜਾ ਰਹੇ ਹਨ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਇੱਥੇ ਪੱਕੇ ਮੁਲਾਜ਼ਮ ਲਗਾ ਕੇ ਇਨ੍ਹਾਂ ਮਰੀਜ਼ਾਂ ਨੂੰ ਦਵਾਈਆਂ ਦੇ ਸਕਦੇ ਹਨ ਜੋ ਇਹ ਮਰੀਜ਼ ਖੱਜਲ ਖੁਆਰ ਹੋ ਰਹੇ ਹਨ ਇਨ੍ਹਾਂ ਵਿੱਚ ਉਨ੍ਹਾਂ ਦਾ ਕੋਈ ਦੋਸ਼ ਨਹੀਂ ਹੈ,