ਚੰਡੀਗੜ੍ਹ , 16 ਅਕਤੂਬਰ 2023: ਡਰੱਗ ਮਾਮਲੇ ਵਿਚ ਗ੍ਰਿਫਤਾਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਅੱਜ ਰਿਮਾਂਡ ਖ਼ਤਮ ਹੋਣ ਉਪਰੰਤ ਜਲਾਲਾਬਾਦ ਅਦਾਲਤ ‘ਚ ਪੇਸ਼ ਕੀਤਾ | ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ 30 ਅਕਤੂਬਰ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪਹਿਲਾਂ ਅਦਾਲਤ ਨੇ ਖਹਿਰਾ ਨੂੰ ਪੁਲਿਸ ਰਿਮਾਂਡ ’ਤੇ ਭੇਜਿਆ ਸੀ।
ਇਸ ਦੌਰਾਨ ਸਾਬਕਾ ਮੰਤਰੀ ਹੰਸਰਾਜ ਜੋਸਨ ਤੇ ਸਾਬਕਾ ਵਿਧਾਇਕ ਦਵਿੰਦਰ ਘੁਬਾਇਆ ਨੇ ਖਹਿਰਾ ਨਾਲ ਮੁਲਾਕਾਤ ਕੀਤੀ ਹੈ । ਇਸਦੇ ਨਾਲ ਹੀ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ ਅਤੇ ਹੁਣ 19 ਅਕਤੂਬਰ ਤੱਕ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ।