July 7, 2024 2:27 pm
Bikram Majithia

ਡਰੱਗ ਮਾਮਲਾ : ਮੋਹਾਲੀ ਦੀ ਅਦਾਲਤ ‘ਚ ਮਜੀਠੀਆ ਅੱਜ ਕਰ ਸਕਦੇ ਨੇ ਸਰੰਡਰ

ਮੋਹਾਲੀ 23 ਫਰਵਰੀ 2022 : ਡਰੱਗਜ਼ ਕੇਸ ‘ਚ ਜ਼ਮਾਨਤ ‘ਤੇ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਅੱਜ ਮੋਹਾਲੀ ਦੀ ਅਦਾਲਤ ‘ਚ ਸਰੰਡਰ ਕਰ ਸਕਦੇ ਹਨ ਕਿਉਂਕਿ ਸੁਪਰੀਮ ਕੋਰਟ ਵੱਲੋਂ ਮਜੀਠੀਆ ਨੂੰ ਮਿਲੀ ਰਾਹਤ ਅੱਜ ਖ਼ਤਮ ਹੋ ਰਹੀ ਹੈ। ਸਰੰਡਰ ਕਰਨ ਮਗਰੋਂ ਮਜੀਠੀਆ ਪੱਕੀ ਜ਼ਮਾਨਤ ਲਈ ਪਟੀਸ਼ਨ ਦਾਇਰ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਮਜੀਠੀਆ (BikramMajithia)ਖ਼ਿਲਾਫ਼ ਮੋਹਾਲੀ ਦੀ ਬ੍ਰਾਂਚ ‘ਚ ਅੰਤਰਰਾਸ਼ਟਰੀ ਡਰੱਗ ਤਸਕਰਾਂ ਨਾਲ ਗੰਢ-ਤੁੱਪ ਦਾ ਦੋਸ਼ ਹੈ। ਇਸ ਮਾਮਲੇ ‘ਚ ਜ਼ਮਾਨਤ ਨਾ ਮਿਲਣ ‘ਤੇ ਸੁਪਰੀਮ ਕੋਰਟ ਨੇ ਚੋਣ ਲੜਨ ਲਈ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਸੀ ਤਾਂ ਜੋ ਉਹ ਵਿਧਾਨ ਸਭਾ ਚੋਣਾਂ ਲੜ ਸਕਣ।

ਮਜੀਠੀਆ ਨੇ ਕੀਤਾ ਸੀ ਸੁਪਰੀਮ ਕੋਰਟ ਦਾ ਰੁਖ
ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੇ ਮੋਹਾਲੀ ਅਦਾਲਤ ‘ਚ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਸੀ, ਜੋ ਖਾਰਜ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ।