Sukhpal Khaira

ਡਰੱਗ ਮਾਮਲਾ: ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਮੰਗਿਆ ਜਵਾਬ

ਚੰਡੀਗ੍ਹੜ, 21 ਅਕਤੂਬਰ 2023: ਐਨ.ਡੀ.ਪੀ.ਐਸ ਇੱਕ ਪੁਰਾਣੇ ਕੇਸ ਵਿੱਚ ਜਲਾਲਾਬਾਦ ਪੁਲਿਸ ਵੱਲੋਂ ਗ੍ਰਿਫ਼ਤਾਰ ਸੁਖਪਾਲ ਖਹਿਰਾ (Sukhpal Khaira) ਨੇ ਨੂੰ ਹਾਲੇ ਤੱਕ ਹਾਈਕੋਰਟ ਤੋਂ ਰਾਹਤ ਤਾਂ ਨਹੀਂ ਪਰ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਦਾਖ਼ਲ ਕਰਨ ਦਾ ਹੁਕਮ ਕੀਤਾ ਹੈ।

ਆਪਣੀ ਪਟੀਸ਼ਨ ਵਿਚ ਸੁਖਪਾਲ ਸਿੰਘ ਖਹਿਰਾ (Sukhpal Khaira) ਨੇ ਝੂਠੇ ਕੇਸ ਵਿਚ ਫਸਾਉਣ ਦਾ ਦਾਅਵਾ ਕੀਤਾ ਸੀ ਤੇ ਹਾਈਕੋਰਟ ਵਿਚ ਅਪੀਲ ਕੀਤੀ ਕਿ ਜੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਕਰਨੀ ਹੋਈ ਤਾਂ ਸੱਤ ਦਿਨ ਪਹਿਲਾਂ ਨੋਟਿਸ ਭੇਜਿਆ ਜਾਵੇ। ਉਨ੍ਹਾਂ ਨੇ ਆਪਣੀ ਪਟੀਸ਼ਨ ਵਿਚ ਦੱਸਿਆ ਕਿ 2015 ਵਿਚ ਦਰਜ ਐੱਨਡੀਪੀਐੱਸ ਦੇ ਮਾਮਲੇ ਵਿਚ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਪਟੀਸ਼ਨ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ।

ਇਸ ਤੋਂ ਪਹਿਲਾਂ ਹਾਈਕੋਰਟ ਨੇ ਗ੍ਰਿਫ਼ਤਾਰੀ ਤੇ ਹੇਠਲੀ ਅਦਾਲਤ ਵੱਲੋਂ ਹਿਰਾਸਤ ਵਧਾਉਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸਾਰੇ ਪੱਖ ਸੁਣਨ ਮਗਰੋਂ ਫ਼ੈਸਲਾ ਸੁਰੱਖਿਅਤ ਰੱਖ ਲਿਆ। ਸੁਖਪਾਲ ਖਹਿਰਾ ਨੂੰ ਖ਼ਦਸ਼ਾ ਹੈ ਕਿ ਜੇ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋ ਰਾਹਤ ਮਿਲਦੀ ਹੈ ਤਾਂ ਕੋਈ ਵੀ ਫ਼ਰਜ਼ੀ ਮਾਮਲਾ ਬਣਾ ਕੇ ਸਰਕਾਰ ਕਾਰਵਾਈ ਕਰ ਸਕਦੀ ਹੈ।

 

Scroll to Top