Raj jit Singh

ਡਰੱਗ ਮਾਮਲਾ: ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ

ਚੰਡੀਗੜ੍ਹ 05 ਅਕਤੂਬਰ 2023: ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ‘ਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ (Raj jit Singh) ਨੂੰ ਸੁਪਰੀਮ ਕੋਰਟ (Supreme Court) ਤੋਂ ਵੱਡੀ ਰਾਹਤ ਮਿਲੀ ਹੈ। ਡਰੱਗ ਮਾਮਲੇ ‘ਚ ਸੁਪਰੀਮ ਕੋਰਟ ਨੇ ਉਨ੍ਹਾਂ ਵੱਲੋਂ ਦਾਇਰ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।

ਜਿਕਰਯੋਗ ਹੈ ਕਿ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਅਗਸਤ ‘ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਰਾਜਜੀਤ ਸਿੰਘ (Raj jit Singh) ਵੱਲੋਂ ਕਪਿਲ ਸਿੱਬਲ ਤੇ ਪੰਜਾਬ ਸਰਕਾਰ ਵੱਲੋਂ ਅਭਿਸ਼ੇਕ ਮਨੂ ਸਿੰਘਵੀ ਕੋਰਟ ‘ਚ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਰਾਜਜੀਤ ਸਿੰਘ ਫ਼ਰਾਰ ਹਨ ਤੇ ਮੋਹਾਲੀ ਵਿਸ਼ੇਸ਼ ਕੋਰਟ ਨੇ ਉਨ੍ਹਾਂ ਨੂੰ ਭਗੌੜਾ ਐਲਾਨਿਆ ਹੋਇਆ ਹੈ।

Scroll to Top