ਚੰਡੀਗ੍ਹੜ, 12 ਅਕਤੂਬਰ 2023: ਡਰੱਗ ਕੇਸ ਮਾਮਲੇ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਮੁੜ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਸਰਕਾਰ ਦੀ ਰਿਵੀਜਨ ਐਪਲੀਕੇਸ਼ਨ ‘ਤੇ ਸੁਣਵਾਈ ਕਰਦਿਆਂ ਹੋਇਆਂ ਅਦਾਲਤ ਨੇ ਪੁਲਿਸ ਨੂੰ ਖਹਿਰਾ ਦਾ 2 ਦਿਨਾਂ ਦਾ ਰਿਮਾਂਡ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਯਾਨੀ 12 ਅਕਤੂਬਰ ਨੂੰ ਮੁੜ ਪੇਸ਼ੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਸੱਤ ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ।
ਅਗਸਤ 14, 2025 11:06 ਬਾਃ ਦੁਃ