ਚੰਡੀਗੜ੍ਹ, 14 ਅਕਤੂਬਰ 2023: ਪੁਲਿਸ ਵੱਲੋਂ ਅੱਜ ਡਰੱਗ ਦੇ ਮਾਮਲੇ ‘ਚ ਗ੍ਰਿਫਤਾਰ ਸੁਖਪਾਲ ਸਿੰਘ ਖਹਿਰਾ (Sukhpal Singh khaira) ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਉਪਰੰਤ ਅੱਜ ਮੁੜ ਜਲਾਲਾਬਾਦ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ ਮੁੜ ਤੋਂ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਪੁਲਿਸ ਨੂੰ ਖਹਿਰਾ ਦਾ 2 ਦਿਨਾਂ ਦਾ ਰਿਮਾਂਡ ਦਿੱਤਾ ਸੀ |