Bhagwant Mann:

ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ : CM ਭਗਵੰਤ ਮਾਨ

ਚੰਡੀਗੜ੍ਹ 12 ਮਈ 2022: ਪੰਜਾਬ ‘ਚ ਨਸ਼ਿਆਂ (Drugs) ਖਿਲਾਫ਼ ਸਖ਼ਤ ਕਾਰਵਾਈ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਲੋਂ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨੂੰ ਐਸਟੀਐਫ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਲਈ ਚੰਡੀਗੜ੍ਹ ਵਿਖੇ ਮੀਟਿੰਗ ਸੱਦੀ । ਸੀ ਐੱਮ ਮਾਨ ਵਲੋਂ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਉਨ੍ਹਾਂ ਨਾਲ ਮੀਟਿੰਗ ਕੀਤੀ |

ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਫੇਸਬੁੱਕ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਅੱਜ DCs ਤੇ SSPs ਦੀ ਮੀਟਿੰਗ ਸੱਦੀ। SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ |ਇਸ ਦੌਰਾਨ ਉਨ੍ਹਾਂ ਕਿਹਾ ਸੂਬੇ ‘ਚ ਨਸ਼ਿਆਂ (Drugs) ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ | ਨਸ਼ੇ ਦੇ ਵਪਾਰ ‘ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ | ਇਸਦੇ ਨਾਲ ਹੀ ਉਨ੍ਹਾਂ ਕਿਹਾ ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ ‘ਤੇ ਯੋਜਨਾ ਬਣਾ ਰਹੇ ਹਾਂ |

Image

ਜਿਕਰਯੋਗ ਹੈ ਕਿ ਜ਼ਿਕਰਯੋਗ ਹੈ ਕਿ ਸੀਐਮ ਭਗਵੰਤ ਮਾਨ (Bhagwant Mann) ਨੇ ਕੁਝ ਦਿਨ ਪਹਿਲਾਂ ਸਪੈਸ਼ਲ ਟਾਸਕ ਫੋਰਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਐਸਟੀਐਫ ਦੇ ਮੁਖੀ ਹਰਪ੍ਰੀਤ ਸਿੱਧੂ ਦੀ ਅਗਵਾਈ ਵਿੱਚ ਅਧਿਕਾਰੀ ਇਸ ਵਿੱਚ ਸ਼ਾਮਲ ਹੋਏ।ਇਸ ਵਿੱਚ ਫੀਲਡ ਤੋਂ ਐਸਟੀਐਫ ਦੀਆਂ ਟੀਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਜੋੜਿਆ ਗਿਆ। ਉੱਥੇ ਹੀ ਪਤਾ ਲੱਗਾ ਹੈ ਕਿ ਫੀਲਡ ਵਿੱਚ ਐਸਟੀਐਫ ਦੀਆਂ ਟੀਮਾਂ ਨੂੰ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਨਹੀਂ ਮਿਲ ਰਿਹਾ ਹੈ।

Image

Scroll to Top